ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, ''ਆਪ'' ਨੇ ਕਿਹਾ- ਮਾਮਲਾ ਕੋਰਟ ''ਚ
Monday, Feb 19, 2024 - 06:59 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਸੋਮਵਾਰ ਨੂੰ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ 6ਵੀਂ ਵਾਰ ਹੈ, ਜਦੋਂ ਦਿੱਲੀ ਦੇ ਮੁੱਖ ਮੰਤਰੀ ਜਾਂਚ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ ਹਨ। ਓਧਰ ਆਮ ਆਦਮੀ ਪਾਰਟੀ (ਆਪ) ਨੇ ਈਡੀ ਦੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਿਆ ਅਤੇ ਇਹ ਵੀ ਕਿਹਾ ਕਿ ਉਹ ਹੁਣ ਕੋਰਟ ਦੇ ਹੁਕਮ ਦੀ ਉਡੀਕ ਕਰਨਗੇ ਕਿਉਂਕਿ ਮਾਮਲਾ ਕੋਰਟ ਦੇ ਵਿਚਾਰ ਅਧੀਨ ਹੈ। 'ਆਪ' ਨੇ ਕਿਹਾ ਕਿ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਈਡੀ ਨੂੰ ਵੀ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ- ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਬੋਲੇ, ਸਰਕਾਰ ਟਾਲ-ਮਟੋਲ ਦੀ ਨੀਤੀ ਛੱਡੇ, ਅਸੀਂ ਪਿੱਛੇ ਮੁੜਨ ਵਾਲੇ ਨਹੀਂ
ਦੱਸ ਦੇਈਏ ਕਿ ਈਡੀ ਨੇ ਆਬਕਾਰੀ ਨੀਤੀ (ਜੋ ਵਾਪਸ ਲਈ ਜਾ ਚੁੱਕੀ ਹੈ) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਸਨ ਪਰ ਉਹ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਈਡੀ ਨੇ ਕੋਰਟ ਵਿਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਸੀ। ਈਡੀ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਜਾਣਬੁੱਝ ਕੇ ਸੰਮਨ ਤੋਂ ਬਚਣਾ ਚਾਹੁੰਦੇ ਹਨ ਅਤੇ ਬੇਵਜ੍ਹਾ ਦੇ ਬਹਾਨੇ ਕਰਦੇ ਰਹਿੰਦੇ ਹਨ। ਏਜੰਸੀ ਨੇ ਕਿਹਾ ਕਿ ਜੇਕਰ ਉਨ੍ਹਾਂ ਵਰਗਾ ਉੱਚ ਅਹੁਦੇ ਦਾ ਅਧਿਕਾਰੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਆਮ ਆਦਮੀ ਨੂੰ ਇਕ ਗਲਤ ਉਦਾਹਰਣ ਜਾਵੇਗਾ।
ਇਹ ਵੀ ਪੜ੍ਹੋ- ਰਾਕੇਸ਼ ਟਿਕੈਤ ਦਾ ਸਰਕਾਰ ਨੂੰ ਸਖ਼ਤ ਸੁਨੇਹਾ, ਦਿੱਲੀ ਤੱਕ ਕੱਢਿਆ ਜਾਵੇਗਾ ਟਰੈਕਟਰ ਮਾਰਚ
ਦੱਸ ਦੇਈਏ ਕਿ ਈਡੀ ਦੇ ਸੰਮਨ ਦਾ ਪਾਲਣ ਨਾ ਕਰਨ 'ਤੇ ਕੇਜਰੀਵਾਲ ਖਿਲਾਫ 3 ਫਰਵਰੀ ਨੂੰ ਇਕ ਨਵੀਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕੇਜਰੀਵਾਲ ਨੇ ਈਡੀ ਨੂੰ ਚਿੱਠੀ ਲਿਖੇ ਭੇਜੇ ਗਏ ਸੰਮਨ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਸੰਮਨ ਦਾ ਉਦੇਸ਼ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e