ਸੈਫ ਅਲੀ ਖ਼ਾਨ ''ਤੇ ਹੋਏ ਹਮਲੇ ਮਗਰੋਂ ਭੜਕੇ ਅਰਵਿੰਦ ਕੇਜਰੀਵਾਲ, ਸ਼ਰੇਆਮ ਆਖੀ ਇਹ ਵੱਡੀ ਗੱਲ

Thursday, Jan 16, 2025 - 03:46 PM (IST)

ਸੈਫ ਅਲੀ ਖ਼ਾਨ ''ਤੇ ਹੋਏ ਹਮਲੇ ਮਗਰੋਂ ਭੜਕੇ ਅਰਵਿੰਦ ਕੇਜਰੀਵਾਲ, ਸ਼ਰੇਆਮ ਆਖੀ ਇਹ ਵੱਡੀ ਗੱਲ

ਐਂਟਰਟੇਨਮੈਂਟ ਡੈਸਕ - ਅਦਾਕਾਰ ਸੈਫ ਅਲੀ ਖ਼ਾਨ ਆਪਣੇ ਪਰਿਵਾਰ ਨਾਲ ਘਰ ਵਿਚ ਸ਼ਾਂਤੀ ਨਾਲ ਸੌਂ ਰਹੇ ਸਨ ਤਾਂ ਇਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਅਪਾਰਟਮੈਂਟ 'ਚ ਦਾਖਲ ਹੋ ਜਾਂਦਾ ਅਤੇ ਉਨ੍ਹਾਂ 'ਤੇ ਚਾਕੂ ਨਾਲ ਹਮਲਾ ਕਰ ਦਿੰਦਾ ਹੈ। ਉਥੇ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੰਬਈ 'ਚ ਸੈਫ 'ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਇੰਨੇ ਵੱਡੇ ਸੈਲੀਬ੍ਰਿਟੀ ਸੁਰੱਖਿਅਤ ਨਹੀਂ ਹਨ ਤਾਂ ਅਸੀਂ ਆਮ ਆਦਮੀ ਬਾਰੇ ਕੀ ਆਖ ਸਕਦੇ ਹਾਂ? 

ਕੇਂਦਰ ਤੇ ਸੂਬਾ ਸਰਕਾਰ ਨੂੰ ਘੇਰਿਆ
ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ, ''ਡਬਲ ਇੰਜਣ ਸਰਕਾਰ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਤੇ ਸਰਹੱਦਾਂ ਨੂੰ ਸੁਰੱਖਿਅਤ ਰੱਖਣ 'ਚ ਅਸਫਲ ਰਹੀ ਹੈ।'' ਕੇਜਰੀਵਾਲ ਨੇ ਲਾਰੈਂਸ ਬਿਸ਼ਨੋਈ 'ਤੇ ਵੀ ਨਿਸ਼ਾਨਾ ਵਿੰਨ੍ਹਿਆ, ਜੋ ਗੁਜਰਾਤ ਦੀ ਜੇਲ੍ਹ 'ਚ ਬੰਦ ਹੈ।''


ਕੇਜਰੀਵਾਲ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਅਸੀਂ ਇਹ ਹੈਰਾਨ ਕਰਨ ਵਾਲੀ ਖ਼ਬਰ ਸੁਣੀ ਕਿ ਦੇਸ਼ ਦੇ ਮਸ਼ਹੂਰ ਅਦਾਕਾਰ ਸੈਫ ਅਲੀ ਖ਼ਾਨ 'ਤੇ ਕੁਝ ਅਣਪਛਾਤੇ ਲੋਕਾਂ ਨੇ ਉਨ੍ਹਾਂ ਦੇ ਘਰ ਦੇ ਅੰਦਰ ਦਾਖਲ ਹੋ ਕੇ 6 ਵਾਰ ਚਾਕੂ ਨਾਲ ਹਮਲਾ ਕੀਤਾ। ਪਤਾ ਲੱਗਾ ਹੈ ਕਿ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਅਸੀਂ ਉਮੀਦ ਕਰਦੇ ਹਾਂ ਅਤੇ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਣ ਪਰ ਇਹ ਬਹੁਤ ਚਿੰਤਾ ਦੀ ਗੱਲ ਹੈ ਕਿ ਇੰਨੇ ਵੱਡੇ ਅਦਾਕਾਰ ਦੀ ਸੁਰੱਖਿਆ ਅਜਿਹੀ ਨਹੀਂ ਹੋਵੇਗੀ ਕਿ ਕੋਈ ਖਿੜਕੀ ਰਾਹੀਂ ਉਸ ਦੇ ਘਰ 'ਚ ਦਾਖ਼ਲ ਹੋ ਸਕਦਾ ਹੋਵੇ। ਜੇ ਕੋਈ ਇੰਨੀ ਸੁਰੱਖਿਅਤ ਜਗ੍ਹਾ 'ਚ ਰਹਿਣ ਵਾਲੇ ਅਦਾਕਾਰ ਦੇ ਘਰ 'ਚ ਸੌਂਦੇ ਹੋਏ ਚਾਕੂ ਨਾਲ ਹਮਲਾ ਕਰਦਾ ਹੈ ਤਾਂ ਰਾਜ ਤੇ ਕੇਂਦਰ ਸਰਕਾਰ 'ਤੇ ਸਵਾਲ ਖੜ੍ਹੇ ਹੁੰਦੇ ਹਨ। ਇਸ ਦਾ ਮਤਲਬ ਹੈ ਕਿ ਦੋਵੇਂ ਸਰਕਾਰਾਂ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ 'ਚ ਅਸਫਲ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਕੈਂਸਰ ਨਾਲ ਲੜ ਰਹੀ ਹਿਨਾ ਖ਼ਾਨ ਦੀ ਨਵੀਂ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ

ਗੈਂਗਸਟਰਾਂ ਨੂੰ ਸਰਕਾਰ ਦਿੰਦੀ ਹੈ ਸੁਰੱਖਿਆ
ਅਰਵਿੰਦ ਕੇਜਰੀਵਾਲ ਨੇ ਸਲਮਾਨ ਖ਼ਾਨ ਦੇ ਘਰ 'ਤੇ ਹੋਈ ਗੋਲੀਬਾਰੀ ਅਤੇ ਬਾਬਾ ਸਿੱਦੀਕੀ ਦਾ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜੇਕਰ ਦੇਸ਼ ਦੀਆਂ ਇੰਨੀਆਂ ਵੱਡੀਆਂ ਹਸਤੀਆਂ ਸੁਰੱਖਿਅਤ ਨਹੀਂ ਹਨ ਤਾਂ ਆਮ ਆਦਮੀ ਦੀ ਸੁਰੱਖਿਆ ਬਾਰੇ ਕੀ ਗੱਲ ਕਰੀਏ। ਉਨ੍ਹਾਂ ਇੱਕ ਵਾਰ ਫਿਰ ਲਾਰੈਂਸ ਬਿਸ਼ਨੋਈ ਵੱਲ ਇਸ਼ਾਰਾ ਕੀਤਾ ਅਤੇ ਦੋਸ਼ ਲਗਾਇਆ ਕਿ ਗੈਂਗਸਟਰਾਂ ਨੂੰ ਸਰਕਾਰ ਦੀ ਸੁਰੱਖਿਆ ਪ੍ਰਾਪਤ ਹੈ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News