ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਕੇਜਰੀਵਾਲ- ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ

Friday, Nov 19, 2021 - 11:43 AM (IST)

ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਕੇਜਰੀਵਾਲ- ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ

ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਨੂੰ ਵੱਡੀ ਖ਼ੁਸ਼ਖ਼ਬਰੀ ਦੱਸਦੇ ਹੋਏ ਕਿਹਾ ਕਿ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,‘‘ਅੱਜ ਗੁਰਪੁਰਬ ਮੌਕੇ ਕਿੰਨੀ ਵੱਡੀ ਖ਼ੁਸ਼ਖ਼ਬਰੀ ਮਿਲੀ। ਤਿੰਨੋਂ ਕਾਨੂੰਨ ਰੱਦ। 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਸ ਤਰ੍ਹਾਂ ਇਸ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਕਿਸਾਨੀ ਅਤੇ ਕਿਸਾਨਾਂ ਨੂੰ ਬਚਾਇਆ ਸੀ। ਮੇਰੇ ਦੇਸ਼ ਦੇ ਕਿਸਾਨਾਂ ਨੂੰ ਮੇਰਾ ਨਮਨ।’’

PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਦੇ ਨਾਮ ਸੰਬੋਧਨ ’ਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਆਖ਼ੀਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ’ਚ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

DIsha

Content Editor

Related News