ਫਿਲਹਾਲ ਜੇਲ੍ਹ ''ਚ ਰਹਿਣਗੇ ਕੇਜਰੀਵਾਲ, ਦਿੱਲੀ ਹਾਈਕੋਰਟ ਨੇ ED ਦੀ ਅਰਜ਼ੀ ''ਤੇ ਸੁਰੱਖਿਅਤ ਰੱਖਿਆ ਫ਼ੈਸਲਾ

Friday, Jun 21, 2024 - 07:05 PM (IST)

ਫਿਲਹਾਲ ਜੇਲ੍ਹ ''ਚ ਰਹਿਣਗੇ ਕੇਜਰੀਵਾਲ, ਦਿੱਲੀ ਹਾਈਕੋਰਟ ਨੇ ED ਦੀ ਅਰਜ਼ੀ ''ਤੇ ਸੁਰੱਖਿਅਤ ਰੱਖਿਆ ਫ਼ੈਸਲਾ

ਨਵੀਂ ਦਿੱਲੀ : ਇਸ ਸਮੇਂ ਦੀ ਵੱਡੀ ਖ਼ਬਰ ਇਹ ਹੈ ਕਿ ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ ਅਤੇ ਰਿਹਾਈ 'ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਸ਼ਾਮ ਨੂੰ ਈਡੀ ਦੀ ਅਰਜ਼ੀ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਦਿਆਂ ਕਿਹਾ ਕਿ ਕੇਜਰੀਵਾਲ ਫਿਲਹਾਲ ਜੇਲ੍ਹ 'ਚ ਹੀ ਰਹਿਣਗੇ। ਇਸ ਤਰ੍ਹਾਂ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਹਾਈ ਕੋਰਟ ਨੇ 24 ਘੰਟਿਆਂ ਦੇ ਅੰਦਰ-ਅੰਦਰ ਰੱਦ ਕਰ ਦਿੱਤਾ। ਹੁਣ ਇਕ ਵਾਰ ਫਿਰ ਹਾਈਕੋਰਟ 'ਚ ਬਹਿਸ ਹੋਵੇਗੀ ਅਤੇ ਇਸ 'ਤੇ ਦੋ-ਤਿੰਨ ਦਿਨਾਂ 'ਚ ਫ਼ੈਸਲਾ ਆ ਸਕਦਾ ਹੈ।

ਇਹ ਵੀ ਪੜ੍ਹੋ -ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ

ਦੱਸ ਦੇਈਏ ਕਿ ਈਡੀ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੀਐੱਮ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਦਾ ਦੋਸ਼ੀ ਬਣਾਇਆ ਸੀ। ਵੀਰਵਾਰ ਨੂੰ ਹੇਠਲੀ ਅਦਾਲਤ 'ਚ ਛੁੱਟੀਆਂ ਦੇ ਜੱਜ ਜਸਟਿਸ ਬਿੰਦੂ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਅਤੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ 'ਤੇ ਜ਼ਮਾਨਤ 'ਤੇ ਰਿਹਾਅ ਕੀਤਾ ਜਾ ਸਕਦਾ ਹੈ। ਵੀਰਵਾਰ ਨੂੰ ਜਦੋਂ ਰਾਊਸ ਐਵੇਨਿਊ ਕੋਰਟ 'ਚ ਕੇਜਰੀਵਾਲ ਨੂੰ ਜ਼ਮਾਨਤ ਮਿਲ ਰਹੀ ਸੀ ਤਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਸ ਦਾ ਵਿਰੋਧ ਕੀਤਾ ਸੀ। ਈਡੀ ਨੇ ਵਿਰੋਧ ਕੀਤਾ ਸੀ ਅਤੇ ਅਦਾਲਤ ਤੋਂ 40 ਘੰਟੇ ਦਾ ਸਮਾਂ ਮੰਗਿਆ ਸੀ, ਪਰ ਉਸ ਦੀ ਦਲੀਲ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਈਡੀ ਨੇ ਹਾਈ ਕੋਰਟ ਜਾਣ ਦੀ ਗੱਲ ਕਹੀ ਸੀ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News