ਪੂਰਨ ਰਾਜ ਦੇ ਮੁੱਦੇ ''ਤੇ ਕੇਜਰੀਵਾਲ ਨੇ ਔਰਤਾਂ ਤੋਂ ਮੰਗਿਆ ਸਮਰੱਥਨ
Wednesday, Mar 06, 2019 - 05:36 PM (IST)

ਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੇ ਮੁੱਦੇ 'ਤੇ ਔਰਤਾਂ ਕੋਲੋਂ ਸਮਰੱਥਨ ਮੰਗਿਆ ਹੈ। ਇਕ ਆਡੀਓ ਸੰਦੇਸ਼ 'ਚ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੀਆ ਲੋਕ ਸਭਾ ਚੋਣਾਂ 'ਚ ਔਰਤਾਂ ਆਮ ਆਦਮੀ ਪਾਰਟੀ ਨੂੰ ਆਪਣਾ ਸਮਰੱਥਨ ਦੇਣ ਤਾਂ ਜੋ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਮਿਲਣ 'ਚ ਮਦਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਮਿਲ ਜਾਂਦਾ ਹੈ ਤਾਂ ਪੁਲਸ ਦਾ ਕੰਟਰੋਲ ਚੁਣੇ ਹੋਏ ਮੁੱਖ ਮੰਤਰੀ ਦੇ ਹੱਥ 'ਚ ਹੋਵੇਗਾ।ਫਿਰ ਪੁਲਸ ਨੂੰ ਮੁੱਖ ਮੰਤਰੀ ਦੀ ਗੱਲ ਸੁਣਨੀ ਪਵੇਗੀ। ਕਾਂਗਰਸ ਤੇ ਭਾਜਪਾ ਨੇ ਦਿੱਲੀ ਨੂੰ ਪੂਰਨ ਰਾਜ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ ਪਰ ਇਸ ਨੂੰ ਪੂਰਾ ਨਹੀਂ ਕੀਤਾ ਗਿਆ।