ਅਰਵਿੰਦ ਕੇਜਰੀਵਾਲ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਕੇਂਦਰ ''ਤੇ ਵਿੰਨ੍ਹਿਆ ਨਿਸ਼ਾਨਾ

Monday, Aug 22, 2022 - 12:00 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਸਮੇਤ ਵੱਖ-ਵੱਖ ਮੁੱਦਿਆਂ 'ਤੇ ਸੋਮਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਹੈਰਾਨੀ ਜ਼ਾਹਰ ਕੀਤੀ ਕਿ ਦੇਸ਼ ਇਸ ਤਰ੍ਹਾਂ ਕਿਵੇਂ ਤਰੱਕੀ ਕਰੇਗਾ। ਕੇਜਰੀਵਾਲ ਨੇ ਕਿਹਾ ਕਿ ਲੋਕ ਆਪਣੇ ਮੁੱਦੇ ਲੈ ਕੇ ਕਿੱਥੇ ਜਾਣ, ਜਦੋਂ ਇਹ ਲੋਕ ਸੀ.ਬੀ.ਆਈ. (ਕੇਂਦਰੀ ਜਾਂਚ ਬਿਊਰੋ)- ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਖੇਡ ਰਹੇ ਹਨ ਅਤੇ ਸਰਕਾਰਾਂ ਡਿਗਾਉਣ 'ਚ ਰੁਝੇ ਹਨ। ਕੇਜਰੀਵਾਲ ਨੇ ਟਵੀਟ ਕੀਤਾ,''ਰੁਪਿਆ ਡਿੱਗ ਰਿਹਾ ਹੈ, ਜਨਤਾ ਮਹਿੰਗਾਈ ਤੋਂ ਪਰੇਸ਼ਾਨ ਹੈ, ਬੇਰੁਜ਼ਗਾਰੀ ਆਸਮਾਨ ਛੂਹ ਰਹੀ ਹੈ ਅਤੇ ਇਹ ਲੋਕ ਸੀ.ਬੀ.ਆਈ.-ਈ.ਡੀ. ਖੇਡ ਰਹੇ ਹਨ, ਦੇਸ਼ ਭਰ 'ਚ ਜਨਤਾ ਦੀਆਂ ਚੁਣੀਆਂ ਹੋਈਆਂ ਸਰਕਾਰਾਂ ਡਿਗਾਉਣ 'ਚ ਰੁਝੇ ਹਨ, ਸਾਰਾ ਦਿਨ ਗਾਲ੍ਹਾਂ ਕੱਢਦੇ ਹਨ।''

PunjabKesari

ਉਨ੍ਹਾਂ ਕਿਹਾ,''ਲੋਕ ਆਪਣੀਆਂ ਤਕਲੀਫਾਂ ਕਿਸ ਨੂੰ ਦੱਸਣ, ਕਿਸ ਕੋਲ ਜਾਣ? ਇਸ ਤਰ੍ਹਾਂ ਦੇਸ਼ ਕਿਵੇਂ ਤਰੱਕੀ ਕਰੇਗਾ?'' ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ 2024 ਦੀਆਂ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਦਰਮਿਆਨ ਮੁਕਾਬਲਾ ਹੋਵੇਗਾ। ਸਿਸੋਦੀਆ ਨੇ ਕਿਹਾ ਸੀ ਕਿ ਲੋਕ ਕੇਜਰੀਵਾਲ ਨੂੰ ਮੋਦੀ ਦੇ ਬਦਲ ਦੇ ਰੂਪ 'ਚ ਦੇਖ ਰਹੇ ਹਨ, ਕਿਉਂਕਿ ਉਨ੍ਹਾਂ ਨੇ ਹਮੇਸ਼ਾ ਆਮ ਆਦਮੀ ਪਾਰਟੀ ਨਾਲ ਜੁੜੇ ਮੁੱਦਿਆਂ 'ਤੇ ਗੱਲ ਕੀਤੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News