AAP ਦੀ ਜਿੱਤ ''ਤੇ ਕੇਜਰੀਵਾਲ ਨੇ ਲੋਕਾਂ ਦਾ ਕੀਤਾ ਧੰਨਵਾਦ, ਕਿਹਾ- ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼

Monday, Jun 23, 2025 - 03:42 PM (IST)

AAP ਦੀ ਜਿੱਤ ''ਤੇ ਕੇਜਰੀਵਾਲ ਨੇ ਲੋਕਾਂ ਦਾ ਕੀਤਾ ਧੰਨਵਾਦ, ਕਿਹਾ- ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਦੇ ਕੰਮਾਂ ਤੋਂ ਲੋਕ ਖੁਸ਼ ਹਨ, ਇਸ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਵਿਚ ਸ਼ਾਨਦਾਰ ਸਫ਼ਲਤਾ ਹਾਸਲ ਹੋਈ ਹੈ। ਕੇਜਰੀਵਾਲ ਨੇ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਮਗਰੋਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਗੁਜਰਾਤ ਦੀ ਵਿਸਾਵਦਰ ਅਤੇ ਪੰਜਾਬ ਦੀ ਲੁਧਿਆਣਾ ਵੈਸਟ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈ। ਗੁਜਰਾਤ ਅਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਵਧਾਈ ਅਤੇ ਬਹੁਤ-ਬਹੁਤ ਧੰਨਵਾਦ। ਦੋਵਾਂ ਥਾਵਾਂ 'ਤੇ ਪਿਛਲੀਆਂ ਚੋਣਾਂ ਦੇ ਮੁਕਾਬਲੇ ਲੱਗਭਗ ਦੋਗੁਣੇ ਮਾਰਜਿਨ ਨਾਲ ਜਿੱਤ ਹਾਸਲ ਹੋਈ ਹੈ।

ਇਹ ਵੀ ਪੜ੍ਹੋ- ਜ਼ਿਮਨੀ ਚੋਣ ਨਤੀਜੇ: ਵਿਸਾਵਦਰ ਸੀਟ 'ਤੇ AAP ਦੀ ਧਮਾਕੇਦਾਰ ਜਿੱਤ ! CM ਮਾਨ ਨੇ ਗੋਪਾਲ ਨੂੰ ਦਿੱਤੀਆਂ ਵਧਾਈਆਂ

ਕੇਜਰੀਵਾਲ ਨੇ ਅੱਗੇ ਕਿਹਾ ਕਿ ਇਹ ਵਿਖਾਉਂਦਾ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੇ 2022 ਤੋਂ ਵੀ ਜ਼ਿਆਦਾ ਵੋਟਾਂ ਦਿੱਤੀਆਂ ਹਨ। ਗੁਜਰਾਤ ਦੀ ਜਨਤਾ ਹੁਣ ਭਾਜਪਾ ਤੋਂ ਪਰੇਸ਼ਾਨ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿਚ ਉਮੀਦ ਵਿਖਾਈ ਦੇ ਰਹੀ ਹੈ। ਦੋਵਾਂ ਥਾਵਾਂ ਕਾਂਗਰਸ ਅਤੇ ਭਾਜਪਾ ਪਾਰਟੀਆਂ ਮਿਲ ਕੇ ਚੋਣਾਂ ਲੜੀਆਂ। ਇਨ੍ਹਾਂ ਦੋਵਾਂ ਦਾ ਇਕ ਹੀ ਮਕਸਦ ਸੀ- 'ਆਪ' ਨੂੰ ਹਰਾਉਣਾ ਪਰ ਲੋਕਾਂ ਨੇ ਦੋਵਾਂ ਥਾਵਾਂ 'ਤੇ ਇਨ੍ਹਾਂ ਪਾਰਟੀਆਂ ਨੂੰ ਨਕਾਰ ਦਿੱਤਾ।

PunjabKesari

ਜ਼ਿਕਰਯੋਗ ਹੈ ਕਿ ਪੰਜਾਬ ਦੇ ਲੁਧਿਆਣਾ ਵੈਸਟ ਵਿਧਾਨ ਸਭਾ ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਦੇ ਫਰਕ ਨਾਲ ਹਰਾਇਆ। ਗੁਜਰਾਤ ਵਿਧਾਨ ਸਭਾ ਦੀਆਂ ਦੋ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਈਆਂ- ਇਕ ਸੀਟ ਭਾਜਪਾ ਨੂੰ ਅਤੇ ਇਕ 'ਆਪ' ਨੂੰ ਮਿਲੀ। ਗੁਜਰਾਤ ਦੀ ਵਿਸਾਵਦਰ ਸੀਟ 'ਤੇ 'ਆਪ' ਉਮੀਦਵਾਰ ਇਟਾਲੀਆ ਗੋਪਾਲ ਨੇ ਆਪਣੇ ਵਿਰੋਧੀ ਭਾਜਪਾ ਉਮੀਦਵਾਰ ਕੀਰਿਤ ਪਟੇਲ ਨੂੰ 17,554 ਵੋਟਾਂ ਨਾਲ ਹਰਾਇਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Tanu

Content Editor

Related News