ਭਲਕੇ ਲੈਫਟੀਨੈਂਟ ਗਵਰਨਰ ਨੂੰ ਮਿਲਣਗੇ CM ਕੇਜਰੀਵਾਲ, ਸੌਂਪ ਸਕਦੇ ਹਨ ਅਸਤੀਫ਼ਾ

Monday, Sep 16, 2024 - 04:57 PM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਯਾਨੀ ਕਿ ਭਲਕੇ ਉਪ ਰਾਜਪਾਲ ਵੀ. ਕੇ. ਸਕਸੈਨਾ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ ਅਤੇ ਇਸ ਦੌਰਾਨ ਉਹ ਆਪਣਾ ਅਸਤੀਫ਼ਾ ਸੌਂਪ ਸਕਦੇ ਹਨ। ਆਮ ਆਦਮੀ ਪਾਰਟੀ (ਆਪ) ਨੇ ਇਹ ਜਾਣਕਾਰੀ ਦਿੱਤੀ। ਪਾਰਟੀ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਨੇ ਸਕਸੈਨਾ ਨਾਲ ਮੰਗਲਵਾਰ ਨੂੰ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਹ ਅਸਤੀਫ਼ਾ ਦੇ ਸਕਦੇ ਹਨ। ਇਸ ਦਰਮਿਆਨ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਕਸੈਨਾ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲਣ ਲਈ ਮੰਗਲਵਾਰ ਸ਼ਾਮ 4.30 ਵਜੇ ਦਾ ਸਮਾਂ ਦੇ ਦਿੱਤਾ ਹੈ। 

ਇਹ ਵੀ ਪੜ੍ਹੋ- ਕੇਜਰੀਵਾਲ ਦਾ ਵੱਡਾ ਐਲਾਨ, ਦੋ ਦਿਨ ਬਾਅਦ CM ਅਹੁਦੇ ਤੋਂ ਦੇ ਦੇਵਾਂਗਾ ਅਸਤੀਫ਼ਾ

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਉਹ ਤਾਂ ਹੀ ਮੁੱਖ ਮੰਤਰੀ ਅਤੇ ਮਨੀਸ਼ ਸਿਸੋਦੀਆ ਉੱਪ ਮੁੱਖ ਮੰਤਰੀ ਬਣਨਗੇ, ਜਦੋਂ ਲੋਕ ਕਹਿਣਗੇ ਕਿ ਅਸੀਂ ਈਮਾਨਦਾਰ ਹਾਂ। ਦਰਅਸਲ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਜ਼ਮਾਨਤ 'ਤੇ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋਣ ਮਗਰੋਂ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਸੀ ਕਿ ਉਹ 48 ਘੰਟਿਆਂ ਦੇ ਅੰਦਰ ਅਸਤੀਫ਼ਾ ਦੇਣਗੇ ਅਤੇ ਦਿੱਲੀ ਵਿਚ ਜਲਦੀ ਚੋਣ ਕਰਾਉਣ ਦੀ ਮੰਗ ਕਰਨਗੇ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਲੋਕ ਉਨ੍ਹਾਂ ਨੂੰ ਈਮਾਨਦਾਰੀ ਦਾ ਸਰਟੀਫ਼ਿਕੇਟ ਨਹੀਂ ਦੇ ਦਿੰਦੇ, ਉਦੋਂ ਤੱਕ ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ। ਉਨ੍ਹਾਂ ਨੇ ਕਿਹਾ ਸੀ ਕਿ ਉਹ ਕੁਝ ਦਿਨਾਂ ਵਿਚ 'ਆਪ' ਵਿਧਾਇਕਾਂ ਦੀ ਇਕ ਬੈਠਕ ਬੁਲਾਉਣਗੇ ਅਤੇ ਪਾਰਟੀ ਦਾ ਇਕ ਨੇਤਾ ਮੁੱਖ ਮੰਤਰੀ ਦਾ ਅਹੁਦਾ ਸੰਭਾਲੇਗਾ।

ਇਹ ਵੀ ਪੜ੍ਹੋ-  ਔਰਤਾਂ ਦੀ ਸੁਰੱਖਿਆ ਲਈ ਪੁਲਸ ਦੀ ਨਵੀਂ ਪਹਿਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News