ਅੱਜ ਹਰਿਆਣਾ ਦੇ ਆਦਮਪੁਰ ’ਚ CM ਕੇਜਰੀਵਾਲ ਅਤੇ ਮਾਨ ਕਰਨਗੇ ‘ਤਿਰੰਗਾ ਯਾਤਰਾ’

Thursday, Sep 08, 2022 - 11:54 AM (IST)

ਅੱਜ ਹਰਿਆਣਾ ਦੇ ਆਦਮਪੁਰ ’ਚ CM ਕੇਜਰੀਵਾਲ ਅਤੇ ਮਾਨ ਕਰਨਗੇ ‘ਤਿਰੰਗਾ ਯਾਤਰਾ’

ਆਦਮਪੁਰ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਯਾਨੀ ਕਿ ਅੱਜ ਹਰਿਆਣਾ ਦੇ ਆਦਮਪੁਰ ’ਚ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ ਅਤੇ ਇਕ ਰੈਲੀ ਨੂੰ ਸੰਬੋਧਿਤ ਕਰਨਗੇ। ਦੱਸ ਦੇਈਏ ਕਿ ਕੇਜਰੀਵਾਲ ਦੋ ਦਿਨਾਂ ਦੌਰੇ ’ਤੇ ਬੁੱਧਵਾਰ ਨੂੰ ਹਰਿਆਣਾ ਪਹੁੰਚੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨਾਲ ਹਨ। 

ਇਹ ਵੀ ਪੜ੍ਹੋ- SYL ਨਹਿਰ ’ਤੇ ਹਰਿਆਣਾ ਦਾ ਹੱਕ, ਇਸ ਨੂੰ ਲੈ ਕੇ ਰਹਾਂਗੇ: CM ਮਨੋਹਰ ਲਾਲ

ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ‘ਤਿਰੰਗਾ ਯਾਤਰਾ’ ਹਿਸਾਰ ਦੇ ਆਦਮਪੁਰ ਦੇ ਕ੍ਰਾਂਤੀ ਚੌਕ ਤੋਂ ਸ਼ੁਰੂ ਹੋਵੇਗੀ। ਪਾਰਟੀ ਨੇ ਕਿਹਾ ਕਿ ਕੇਜਰੀਵਾਲ ਬਾਅਦ ’ਚ ਆਦਮਪੁਰ ਮੰਡੀ ’ਚ ਇਕ ਰੈਲੀ ਨੂੰ ਸੰਬੋਧਿਤ ਕਰਨਗੇ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਦੇ ਤੌਰ ’ਤੇ ਕੁਲਦੀਪ ਬਿਸ਼ਨੋਈ ਦੇ ਅਸਤੀਫ਼ੇ ਮਗਰੋਂ ਆਦਮਪੁਰ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਹੋਣਾ ਤੈਅ ਹੈ। ਜਿਸ ਨੂੰ ਵੇਖ ਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਦਾ ਹਿਸਾਰ ਦੌਰਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਮੇਕ ਇੰਡੀਆ ਨੰਬਰ-1 ਮੁਹਿੰਮ ਲੈ ਕੇ ਹਿਸਾਰ ਪੁੱਜੇ ਕੇਜਰੀਵਾਲ, SYL ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਦੱਸ ਦੇਈਏ ਕਿ ਬਿਸ਼ਨੋਈ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ। ਆਦਮਪੁਰ ਸੀਟ ਨੂੰ ਬਿਸ਼ਨੋਈ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਹਰਿਆਣਾ ’ਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ। ਕੇਜਰੀਵਾਲ ਨੇ ਬੁੱਧਵਾਰ ਨੂੰ ਹਿਸਾਰ ਤੋਂ ਆਪਣੀ ਪਾਰਟੀ ਦੇ ‘ਮੇਕ ਇੰਡੀਆ ਨੰਬਰ-ਵਨ’ ਮੁਹਿੰਮ ਦੀ ਸ਼ੁਰੂਆਤ ਕੀਤੀ।


author

Tanu

Content Editor

Related News