ਕੇਜਰੀਵਾਲ ਨੂੰ ਅਦਾਲਤ ਤੋਂ ਤੁਰੰਤ ਰਾਹਤ ਨਹੀਂ , ਅੱਜ ਕਰਨਾ ਹੋਵੇਗਾ ਆਤਮਸਮਰਪਣ

06/02/2024 9:35:14 AM

ਨਵੀਂ ਦਿੱਲੀ (ਏਜੰਸੀ) - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਸ਼ਨੀਵਾਰ ਰਾਹਤ ਨਹੀਂ ਮਿਲੀ। ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਦੀ ਮੰਗ ’ਤੇ ਅਦਾਲਤ ਦਾ ਹੁਕਮ 5 ਜੂਨ ਨੂੰ ਆਏਗਾ। ਇਸ ਦਾ ਮਤਲਬ ਇਹ ਹੈ ਕਿ ਕੇਜਰੀਵਾਲ ਨੂੰ ਐਤਵਾਰ ਨੂੰ ਆਤਮਸਮਰਪਣ ਕਰਨਾ ਹੋਵੇਗਾ।

ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਆਪਣਾ ਹੁਕਮ ਇਹ ਕਹਿੰਦੇ ਹੋਏ ਰਾਖਵਾਂ ਰੱਖ ਲਿਆ ਕਿ ਅਰਜ਼ੀ ਮੈਡੀਕਲ ਆਧਾਰ ’ਤੇ ਅੰਤ੍ਰਿਮ ਜ਼ਮਾਨਤ ਲਈ ਸੀ ਨਾ ਕਿ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਨੂੰ ਵਧਾਉਣ ਲਈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤ੍ਰਿਮ ਜ਼ਮਾਨਤ ਦਿੱਤੀ ਸੀ ਜੋ ਸ਼ਨੀਵਾਰ ਰਾਤ 12 ਵਜੇ ਖ]ਤਮ ਹੋ ਗਈ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ। ਈ. ਡੀ. ਨੇ ਅਦਾਲਤ ’ਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਤੱਥਾਂ ਨੂੰ ਲੁਕੋਇਆ ਤੇ ਆਪਣੀ ਸਿਹਤ ਸਮੇਤ ਕਈ ਮਾਮਲਿਆਂ ’ਤੇ ਝੂਠੇ ਬਿਆਨ ਦਿੱਤੇ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦੀ ਪੀ.ਆਰ. ਨੂੰ ਲੈ ਕੇ ਪੰਜਾਬੀਆਂ ਲਈ ਵੱਡੀ ਖ਼ਬਰ, 3 ਹਜ਼ਾਰ ਪ੍ਰਵਾਸੀ ਹੋਣਗੇ ਪੱਕੇ

ਭਾਜਪਾ ਆਗੂ ਗੋਇਲ ਨੇ ਕੇਜਰੀਵਾਲ ਲਈ ਭੇਜੀ ਐਂਬੂਲੈਂਸ 

ਭਾਜਪਾ ਦੇ ਸੀਨੀਅਰ ਨੇਤਾ ਵਿਜੇ ਗੋਇਲ ਨੇ ਸ਼ਨੀਵਾਰ ਕੇਜਰੀਵਾਲ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਣ ਲਈ ਐਂਬੂਲੈਂਸ ਭੇਜੀ। ਪੁਲਸ ਨੇ ਐਂਬੂਲੈਂਸ ਤੇ ਗੋਇਲ ਨੂੰ ਮੁੱਖ ਮੰਤਰੀ ਨਿਵਾਸ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ। ਗੋਇਲ ਨੇ ਦੋਸ਼ ਲਾਇਆ ਕਿ ਕੇਜਰੀਵਾਲ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਆਪਣੀ ਸਿਹਤ ਦੇ ਮੁੱਦੇ ਦਾ ਹਵਾਲਾ ਦੇ ਕੇ ‘ਡਰਾਮੇਬਾਜ਼ੀ’ ਕਰ ਰਹੇ ਹਨ। ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਹ ਗੰਭੀਰ ਬਿਮਾਰੀਆਂ ਤੋਂ ਪੀੜਤ ਹੋ ਸਕਦੇ ਹਨ। 26 ਮਈ ਨੂੰ ਉਨ੍ਹਾਂ ਇਸੇ ਆਧਾਰ ’ਤੇ ਆਪਣੀ ਅਤ੍ਰਿਮ ਜ਼ਮਾਨਤ ਵਧਾਉਣ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਤੇ ਕਿਹਾ ਸੀ ਕਿ ਉਨ੍ਹਾਂ ਪੀ . ਈ. ਟੀ.-ਸੀ. ਟੀ. ਸਕੈਨ ਸਮੇਤ ਕੁਝ ਮੈਡੀਕਲ ਟੈਸਟ ਕਰਵਾਉਣੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News