ਯੇਦੀਯੁਰੱਪਾ ਦੀ ਰਿਹਾਈ ''ਤੇ ਕੇਜਰੀਵਾਲ ਨੇ ਸਾਧਿਆ ਨਿਸ਼ਾਨਾ

10/27/2016 12:30:05 PM

ਨਵੀਂ ਦਿੱਲੀ— ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਵਿਸ਼ੇਸ਼ ਅਦਾਲਤ ਵੱਲੋਂ ਬਰੀ ਕੀਤੇ ਜਾਣ ''ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ''ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਾਂਚ ਏਜੰਸੀ ਜਲਦ ਹੀ ਭਗਵਾ ਪਾਰਟੀ ਦੇ ਹੋਰ ਕੈਡਰਾਂ ਨੂੰ ਵੀ ਕਲੀਨ ਚਿੱਟ ਦੇ ਦੇਣਗੇ। 
ਦੂਜੇ ਪਾਸੇ ਭਾਜਪਾ ਦੇ ਸੀਨੀਅਰ ਨੇਤਾ ਸੁਬਰਾਮਣੀਅਮ ਸਵਾਮੀ ਨੇ ਕਿਹਾ ਕਿ ਯੇਦੀਯੁਰੱਪਾ ਦੀ ਅਕਸ ਨੂੰ ਮਿੱਟੀ ''ਚ ਮਿਲਾਉਣ ਲਈ ਯੋਜਨਾ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਫਸਾਉਣ ਲਈ ਦਿੱਲੀ ''ਚ ਯੋਜਨਾ ਬਣਾਈ ਗਈ ਸੀ ਅਤੇ ਸਿਆਸੀ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਹੋਰ ਲੋਕਾਂ ਦੇ ਰਸਤੇ ਨੂੰ ਸਾਫ ਕੀਤਾ ਜਾ ਰਿਹਾ ਸੀ।
ਇਸ ਤੋਂ ਪਹਿਲਾਂ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਯੇਦੀਯੁਰੱਪਾ ਅਤੇ 12 ਹੋਰ ਲੋਕਾਂ ਨੂੰ 40 ਕਰੋੜ ਰੁਪਏ ਦੀ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ''ਚ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੇ ਸ਼ਾਮਲ ਹੋਣ ਦੇ ਮਾਮਲੇ ''ਚ ਬਰੀ ਕਰ ਦਿੱਤਾ।


Disha

News Editor

Related News