Goa Election 2022: ਪੰਜਾਬ ਤੋਂ ਬਾਅਦ ਅੱਜ ਗੋਆ CM ਉਮੀਦਵਾਰ ਦਾ ਐਲਾਨ ਕਰਨਗੇ ਕੇਜਰੀਵਾਲ

Wednesday, Jan 19, 2022 - 11:46 AM (IST)

Goa Election 2022: ਪੰਜਾਬ ਤੋਂ ਬਾਅਦ ਅੱਜ ਗੋਆ CM ਉਮੀਦਵਾਰ ਦਾ ਐਲਾਨ ਕਰਨਗੇ ਕੇਜਰੀਵਾਲ

ਨੈਸ਼ਨਲ ਡੈਸਕ– ਪੰਜਾਬ ’ਚ ਮੁੱਖ ਮੰਤਰੀ ਉਮੀਦਵਾਰ ਐਲਾਨ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਬੁੱਧਵਾਰ ਨੂੰ ਗੋਆ ’ਚ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਜਾ ਰਹੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਣਜੀ ’ਚ ਪ੍ਰੈੱਸ ਕਾਨਫਰੰਸ ਕਰਕੇ ਇਸਦਾ ਐਲਾਨ ਕਰਨਗੇ। 

ਇਸ ਦਰਮਿਆਨ ਗੋਆ ਦੇ ਮੌਜੂਦਾ ਮੁੱਖ ਮੰਤਰੀ ਪ੍ਰਮੋਦ ਸਾਵੰਤ ਦਾ ਦਾਅਵਾ ਹੈ ਕਿ ਭਾਜਪਾ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਪਾਰਟੀ ਘੱਟੋ-ਘੱਟ 22 ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਭਾਜਪਾ ਸੂਬੇ ਦੀਆਂ ਸਾਰੀਆਂ 40 ਸੀਟਾਂ ’ਤੇ ਚੋਣ ਲੜਨ ਜਾ ਰਹੀ ਹੈ, ਮੈਨੂੰ ਪੂਰਾ ਭਰੋਸਾ ਹੈ ਕਿ ਭਾਜਪਾ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ, ਸਾਡਾ ਟੀਚਾ ਸੂਬੇ ’ਚ 22 ਤੋਂ ਜ਼ਿਆਦਾ ਸੀਟਾਂ ਜਿੱਤਣਾ ਹੈ। ਦੱਸ ਦੇਈਏ ਕਿ ਗੋਆ ’ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।


author

Rakesh

Content Editor

Related News