ਕੇਜਰੀਵਾਲ ਨੇ ਊਧਵ ਠਾਕਰੇ ਨਾਲ ਕੀਤੀ ਮੁਲਾਕਾਤ, ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਦੀ ਕੀਤੀ ਮੰਗ
Wednesday, May 24, 2023 - 04:24 PM (IST)
ਨਵੀਂ ਦਿੱਲੀ- ਦਿੱਲੀ ਸਰਕਾਰ ਅਤੇ ਐੱਲ.ਜੀ. ਵਿਚਾਲੇ ਟਕਰਾਅ ਦੀਆਂ ਖਬਰਾਂ ਲਗਾਤਾਰ ਸੁਰਖੀਆਂ 'ਚ ਹਨ। ਦਿੱਲੀ 'ਚ ਨੌਕਰਸ਼ਾਹਾਂ ਦੇ ਟ੍ਰਾਂਸਫਰ-ਪੋਸਟਿੰਗ ਦਾ ਅਧਿਕਾਰ ਐੱਲ.ਜੀ. ਨੂੰ ਦਿੱਤੇ ਜਾਣ ਦੇ ਕੇਂਦਰ ਸਰਕਾਰ ਦੇ ਆਰਡੀਨੈਂਸ ਦੇ ਖਿਲਾਫ ਮੰਗਾਮਾ ਮਚਿਆ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਵਿਰੋਧੀ ਨੇਤਾਵਾਂ ਦੇ ਸਮਰਥਨ ਲਈ ਕੋਸ਼ਿਸ਼ ਕਰ ਰਹੇ ਹਨ। ਇਸੇ ਸਿਲਸਿਲੇ 'ਚ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ– ਕੋਲਕਾਤਾ ’ਚ ਸਮਲਿੰਗੀ ਵਿਆਹ : 2 ਔਰਤਾਂ ਨੇ ਮੰਦਰ ’ਚ ਲਏ ਫੇਰੇ
ਆਪ ਦੇ ਦੂਜੇ ਨੇਤਾ ਵੀ ਰਹੇ ਮੌਜੂਦ
ਕੇਜਰੀਵਾਲ ਦੀ ਮੁੰਬਈ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਹਨ। ਕੇਜਰੀਵਾਲ ਨੇ ਊਧਵ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਹੀ ਮੁਲਾਕਾਤ ਕੀਤੀ। ਬੈਠਕ ਦੌਰਾਨ ਆਪ ਦੇ ਸੰਸਦ ਮੈਂਬਰ ਅਜੇ ਸਿੰਘ ਅਤੇ ਰਾਘਵ ਚੱਢਾ ਦੇ ਨਾਲ-ਨਾਲ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵੀ ਮੌਜੂਦ ਰਹੀ। ਕੇਜਰੀਵਾਲ ਵੀਰਵਾਰ ਨੂੰ ਐੱਨ.ਸੀ.ਪੀ. ਸੁਪਰੀਮੋ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਕੇਜਰੀਵਾਲ ਨੇ ਮੰਗਲਵਾਰ ਨੂੰ ਮਮਤਾ ਬੈਨਰਜੀ ਨਾਲ ਵੀ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ– 200 ਫੁੱਟ ਡੁੰਘੇ ਬੋਰਵੈੱਲ 'ਚ ਡਿੱਗੇ 'ਅਕਸ਼ਿਤ' ਨੇ ਜਿੱਤੀ ਜ਼ਿੰਦਗੀ ਦੀ ਜੰਗ, 7 ਘੰਟਿਆਂ ਬਾਅਦ ਕੱਢਿਆ ਬਾਹਰ
ਵਿਰੋਧੀਆਂ ਦਾ ਮੰਗਿਆ ਸਮਰਥਨ
ਕੇਜਰੀਵਾਲ ਨੇ ਮੰਗਲਵਾਰ ਤੋਂ ਦੇਸ਼ ਵਿਆਪੀ ਦੌਰੇ ਦੀ ਸ਼ੁਰੂਆਤ ਕੀਤੀ ਹੈ। ਕੇਜਰੀਵਾਲ ਨੌਕਰਸ਼ਾਹਾਂ ਦੇ ਟ੍ਰਾਂਸਫਰ ਅਤੇ ਪੋਸਟਿੰਗ 'ਤੇ ਕੇਂਦਰ ਦੇ ਆਰਡੀਨੈਂਸ ਦੇ ਖਿਲਾਫ ਵਿਰੋਧੀ ਨੇਤਾਵਾਂ ਦਾ ਸਮਰਥਨ ਮੰਗਣ ਲਈ ਦੌਰੇ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਦਿੱਲੀ ਦੀ ਜਨਤਾ ਦੇ ਅਧਿਕਾਰ ਖੋਹਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਰਡੀਨੈਂਸ ਨੂੰ ਰਾਜ ਸਭਾ 'ਚ ਪਾਸ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਇਹ ਆਰਡੀਨੈਂਸ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਐਕਟ, 1991 ਵਿੱਚ ਸੋਧ ਕਰਨ ਲਈ ਲਿਆਂਦਾ ਗਿਆ ਸੀ। ਆਰਡੀਨੈਂਸ ਸੁਪਰੀਮ ਕੋਰਟ ਦੁਆਰਾ ਦਿੱਤੇ ਗਏ ਫੈਸਲੇ ਨੂੰ ਬਾਈਪਾਸ ਕਰਦਾ ਹੈ।
ਇਹ ਵੀ ਪੜ੍ਹੋ– ਪਤਨੀ ਨੂੰ ਜੁਏ 'ਚ ਹਾਰ ਗਿਆ ਪਤੀ, ਘਰ ਆ ਕੇ ਬੋਲਿਆ- 'ਮੇਰਾ ਦੋਸਤ ਤੈਨੂੰ ਲੈਣ ਆ ਰਿਹੈ, ਉਸ ਨਾਲ ਚਲੀ ਜਾਣਾ'
ਮਮਤਾ ਨੇ ਵੀ ਕੀਤੀ ਸੀ ਅਪੀਲ
ਮੰਗਲਵਾਰ ਨੂੰ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੀ ਮਮਤਾ ਬੈਨਰਜੀ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਰਡੀਨੈਂਸ ਦਾ ਵਿਰੋਧ ਕਰਨਾ ਚਾਹੀਦਾ ਹੈ। ਮਮਤਾ ਨੇ ਕਿਹਾ ਕਿ ਦੇਸ਼ ਨੂੰ ਸਿਰਫ ਸੁਪਰੀਮ ਕੋਰਟ ਹੀ ਬਚਾਅ ਸਕਦਾ ਹੈ। ਮਮਤਾ ਦਾ ਕਹਿਣਾ ਹੈ ਕਿ ਕੇਂਦਰ ਨਿਆਪਾਲਿਕਾ ਸਣੇ ਸਾਰੀਆਂ ਏਜੰਸੀਆਂ ਨੂੰ ਕੰਟਰੋਲ ਕਰਨਾ ਚਾਹੁੰਦਾ ਹੈ। ਮੇਰੀ ਅਪੀਲ ਹੈ ਕਿ ਸਾਰੀਆਂ ਵਿਰੋਧੀ ਪਾਰਟੀਆਂ ਆਰਡੀਨੈਂਸ ਦਾ ਵਿਰੋਧ ਕਰਨ, ਮੇਰੀ ਪਾਰਟੀ ਨੇ ਆਰਡੀਨੈਂਸ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਹਾਲ ਹੀ 'ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ– ਹਰਿਆਣਾ ਦੇ ਪਿੰਡ ਚੌਟਾਲਾ ਦੇ ਛੱਪੜ ’ਚ ਮਿਲਿਆ 150 ਸਾਲ ਦੀ ਉਮਰ ਵਾਲਾ ਕੱਛੂਕੁੰਮਾ