ED ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, 'ਆਪ' ਨੇ ਸੰਮਨ ਨੂੰ ਦੱਸਿਆ 'ਗੈਰ-ਕਾਨੂੰਨੀ'

Friday, Feb 02, 2024 - 11:50 AM (IST)

ED ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, 'ਆਪ' ਨੇ ਸੰਮਨ ਨੂੰ ਦੱਸਿਆ 'ਗੈਰ-ਕਾਨੂੰਨੀ'

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛ-ਗਿੱਛ ਲਈ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਆਮ ਆਦਮੀ ਪਾਰਟੀ (ਆਪ) ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਏਜੰਸੀ ਵਲੋਂ ਕੇਜਰੀਵਾਲ ਨੂੰ ਬੁੱਧਵਾਰ ਨੂੰ 5ਵੀਂ ਵਾਰ ਸੰਮਨ ਜਾਰੀ ਕੀਤਾ ਗਿਆ ਸੀ। ਈ.ਡੀ. ਨੇ ਪਿਛਲੇ 4 ਮਹੀਨਿਆਂ 'ਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਅਜੇ ਤੱਕ ਉਸ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। 'ਆਪ' ਨੇ ਕਿਹਾ ਕਿ ਕੇਜਰੀਵਾਲ ਪੁੱਛ-ਗਿੱਛ ਲਈ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਪਾਰਟੀ ਨੇ ਸੰਮਨ 'ਚ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਕਿਹਾ ਕਿ ਈ.ਡੀ. ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ।''

ਇਹ ਵੀ ਪੜ੍ਹੋ : ਗ੍ਰਿਫ਼ਤਾਰੀ ਖ਼ਿਲਾਫ਼ ਹੇਮੰਤ ਸੋਰੇਨ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ

'ਆਪ' ਨੇ ਦੋਸ਼ ਲਗਾਇਆ ਕਿ ਭਾਜਪਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਕੇ ਦਿੱਲੀ 'ਚ ਉਨ੍ਹਾਂ ਦੀ ਸਰਕਾਰ ਸੁੱਟਣਾ ਚਾਹੁੰਦੀ ਹੈ। ਉਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ। ਕੇਜਰੀਵਾਲ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ ਤਿੰਨ ਜਨਵਰੀ ਅਤੇ 18 ਜਨਵਨਰੀ ਨੂੰ ਈ.ਡੀ. ਦੇ ਸਾਹਮਣੇ ਮੌਜੂਦ ਹੋਣ ਸੰਬੰਧੀ ਉਸ ਦੇ ਸੰਮਨ ਨੂੰ ਟਾਲ ਚੁੱਕੇ ਹਨ। ਦੋਸ਼ ਹੈ ਕਿ ਸ਼ਰਾਬ ਵਪਾਰੀਆਂ ਨੂੰ ਲਾਇਸੈਂਸ ਦੇਣ ਸੰਬੰਧੀ ਦਿੱਲੀ ਸਰਕਾਰ ਦੀ 2021-22 ਦੀ ਆਬਕਾਰੀ ਨੀਤੀ 'ਚ ਉਨ੍ਹਾਂ ਨੇ ਕੁਝ ਸ਼ਰਾਬ ਕਾਰੋਬਾਰੀਆਂ ਨੂੰ ਫ਼ਾਇਦਾ ਪਹੁੰਚਾਇਆ ਗਿਆ, ਜਿਨ੍ਹਾਂ ਨੇ ਇਸ ਲਈ ਰਿਸ਼ਵਤ ਦਿੱਤੀ ਸੀ। ਹਾਲਾਂਕਿ ਆਮ ਆਦਮੀ ਪਾਰਟੀ ਦੋਸ਼ਾਂ ਦਾ ਵਾਰ-ਵਾਰ ਖੰਡਨ ਕਰਦੀ ਰਹੀ ਹੈ। ਬਾਅਦ 'ਚ ਇਸ ਨੀਤੀ ਨੂੰ ਵਾਪਸ ਲੈ ਲਿਆ ਗਿਆ ਸੀ ਅਤੇ ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਸਿਫ਼ਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਈ.ਡੀ. ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਅਧੀਨ ਮਾਮਲਾ ਦਰਜ ਕੀਤਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News