ਜੇਲ੍ਹ ਤੋਂ ਸਰਕਾਰ ਨਹੀਂ ਚਲਾ ਸਕਣਗੇ ਕੇਜਰੀਵਾਲ, ਇਸ ਦਿਨ ਆਵੇਗਾ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ
Thursday, May 09, 2024 - 10:38 AM (IST)

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਜੇਲ੍ਹ ਤੋਂ ਸਰਕਾਰ ਚਲਾਉਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਢੁਕਵੇਂ ਪ੍ਰਬੰਧ ਕਰਨ ਦੀ ਅਪੀਲ ਕਰਦੇ ਹੋਏ ਇਕ ਵਕੀਲ ਵੱਲੋਂ ਦਾਇਰ ਕੀਤੀ ਗਈ ਇਕ ਜਨਹਿੱਤ ਪਟੀਸ਼ਨ ਨੂੰ ਬੁੱਧਵਾਰ ਨੂੰ 1 ਲੱਖ ਰੁਪਏ ਦੇ ਜੁਰਮਾਨੇ ਨਾਲ ਖਾਰਜ ਕਰ ਦਿੱਤਾ। ਇਸ ਦਾ ਮਤਲਬ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਨਹੀਂ ਚਲਾ ਸਕਣਗੇ।
ਇਹ ਵੀ ਪੜ੍ਹੋ- ਅਜੇ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ, ਅੰਤਰਿਮ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
ਪਟੀਸ਼ਨਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੂੰ ਕੇਜਰੀਵਾਲ ਦੇ ਅਸਤੀਫੇ ਲਈ ‘ਬੇਵਜ੍ਹਾ ਦਬਾਅ’ ਪਾਉਣ ਤੋਂ ਰੋਕਣ ਦੀ ਵੀ ਮੰਗ ਕੀਤੀ ਸੀ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕਿਉਂਕਿ ‘ਆਪ’ ਆਗੂ ਆਪਣੀ ਗ੍ਰਿਫ਼ਤਾਰੀ ਖ਼ਿਲਾਫ ਪਹਿਲਾਂ ਹੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਚੁੱਕੇ ਹਨ, ਅਜਿਹੇ ਵਿਚ ਨਿਆਇਕ ਹਿਰਾਸਤ ਵਿਚ ਉਨ੍ਹਾਂ ਨੂੰ ਕੋਈ ਸਹੂਲਤ ਪ੍ਰਦਾਨ ਕਰਨ ਸਬੰਧੀ ‘ਕਿਸੇ ਆਦੇਸ਼ ਦੀ ਅਪੀਲ ਨਾ ਕੀਤੀ ਜਾਵੇ।’ ਜਸਟਿਸ ਮਨਮੋਹਨ ਅਤੇ ਜਸਟਿਸ ਪੀ. ਐੱਸ. ਅਰੋੜਾ ਦੀ ਬੈਂਚ ਨੇ ਕਿਹਾ ਕਿ ਇਹ ਅਦਾਲਤ ਮੀਡੀਆ ’ਤੇ ਸੈਂਸਰਸ਼ਿਪ ਨਹੀਂ ਲਗਾ ਸਕਦੀ ਅਤੇ ਨਾ ਹੀ ਸਿਆਸੀ ਵਿਰੋਧੀਆਂ ਨੂੰ ਬਿਆਨ ਦੇਣ ਤੋਂ ਰੋਕ ਸਕਦੀ ਹੈ। ਹਾਈ ਕੋਰਟ ਨੇ ਕਿਹਾ ਕਿ ਕੀ ਅਸੀਂ ਐਮਰਜੈਂਸੀ ਲਾਉਂਦੇ ਹਾਂ? ਕੀ ਅਸੀਂ ਸੈਂਸਰਸ਼ਿਪ ਲਗਾਉਂਦੇ ਹਾਂ? ਅਸੀਂ ਮਾਰਸ਼ਲ ਲਾਅ ਲਾਉਂਦੇ ਹਾਂ? ਅਸੀਂ ਕਿਵੇਂ ਪ੍ਰੈਸ ’ਤੇ ਪਾਬੰਦੀ ਲਗਾ ਦਈਏ? ਸਿਆਸੀ ਵਿਰੋਧੀਆਂ (ਦਾ ਮੂੰਹ ਬੰਦ ਕਰ ਦਈਏ)?
ਇਹ ਵੀ ਪੜ੍ਹੋ- ਏਅਰ ਇੰਡੀਆ ਐਕਸਪ੍ਰੈੱਸ ਦੀਆਂ 70 ਉਡਾਣਾਂ ਰੱਦ, ਇਕੱਠਿਆਂ Sick Leave 'ਤੇ ਗਏ ਸੀਨੀਅਰ ਕਰੂ ਮੈਂਬਰ
10 ਮਈ ਨੂੰ ਆ ਸਕਦੈ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ’ਤੇ ਫੈਸਲਾ
ਸੁਪਰੀਮ ਕੋਰਟ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਨੂੰ ਲੈ ਕੇ 10 ਮਈ ਨੂੰ ਆਪਣਾ ਹੁਕਮ ਸੁਣਾਏਗੀ। ਗ੍ਰਿਫਤਾਰੀ ਖਿਲਾਫ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਬੈਂਚ ਦੀ ਅਗਵਾਈ ਕਰਨ ਵਾਲੇ ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਅਸੀਂ ਸ਼ੁੱਕਰਵਾਰ ਨੂੰ ਅੰਤਰਿਮ ਆਦੇਸ਼ (ਅੰਤਰਿਮ ਜ਼ਮਾਨਤ ’ਤੇ) ਸੁਣਾਵਾਂਗੇ। ਗ੍ਰਿਫਤਾਰੀ ਨੂੰ ਚੁਣੌਤੀ ਦੇਣ ਨਾਲ ਸਬੰਧਤ ਮੁੱਖ ਮਾਮਲੇ ’ਤੇ ਉਸ ਦਿਨ ਸੁਣਵਾਈ ਵੀ ਹੋਵੇਗੀ।
ਇਹ ਵੀ ਪੜ੍ਹੋ- ਲਵ ਮੈਰਿਜ ਦੇ 19 ਸਾਲ ਬਾਅਦ ਸਾਲੇ ਨੇ ਜੀਜੇ ਨੂੰ ਦਿੱਤੀ ਖ਼ੌਫਨਾਕ ਸਜ਼ਾ, ਉਜਾੜਿਆ ਭੈਣ ਦਾ ਸੁਹਾਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8