ਕੇਜਰੀਵਾਲ ਭਾਜਪਾ ਖ਼ਿਲਾਫ਼ ਖੋਲ੍ਹਣਗੇ ਮੋਰਚਾ, 22 ਸਤੰਬਰ ਨੂੰ ਜੰਤਰ-ਮੰਤਰ ''ਤੇ ਲਾਉਣਗੇ ''ਜਨਤਾ ਦੀ ਅਦਾਲਤ''
Friday, Sep 20, 2024 - 12:23 PM (IST)
ਨੈਸ਼ਨਲ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਜੰਤਰ-ਮੰਤਰ ਤੋਂ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹਣਗੇ। ਉਹ 22 ਸਤੰਬਰ ਨੂੰ ਜਨਤਾ ਅਦਾਲਤ ਵੀ ਲਗਾਉਣਗੇ। ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਇਕ ਦਿਨ ਬਾਅਦ ਉਹ ਜੰਤਰ-ਮੰਤਰ ਜਾਣਗੇ ਅਤੇ ਉਥੋਂ ਜਨਤਾ ਦੀ ਅਦਾਲਤ ਨੂੰ ਸੰਬੋਧਨ ਕਰਨਗੇ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਹਨਾਂ ਦੀ ਥਾਂ 'ਤੇ ਆਤਿਸ਼ੀ ਮਾਰਨੇਲਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ।
ਇਹ ਵੀ ਪੜ੍ਹੋ - Online ਗੇਮ 'ਚ ਗਵਾ 'ਤੇ 96 ਲੱਖ, ਹੁਣ ਪਰਿਵਾਰ ਨੇ ਵੀ ਮੋੜ ਲਿਆ ਮੂੰਹ, ਨੌਜਵਾਨ ਨੇ ਰੋ-ਰੋ ਦੱਸੀ ਹੱਡੀ ਬੀਤੀ
ਦੂਜੇ ਪਾਸੇ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਐਕਸ਼ਨ ਮੋੜ ਵਿਚ ਆ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਦਿੱਲੀ ਵਿਧਾਨਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਦਿੱਲੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ 'ਆਪ' ਲੀਡਰਸ਼ਿਪ ਨੇ ਵੀਰਵਾਰ ਨੂੰ ਸੂਬਾ ਪੱਧਰ 'ਤੇ ਮੰਡਲ ਇੰਚਾਰਜਾਂ ਦੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਗੋਪਾਲ ਰਾਏ ਨੇ ਕਿਹਾ ਕਿ ਸਾਰੀ ਪਾਰਟੀ ਅਧਿਕਾਰੀਆਂ ਨੂੰ ਕਮਾਂਡਰ ਵਾਂਗ ਲੜਨਾ ਪਵੇਗਾ। ਜਿਸ ਨਾਲ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣੇ। ਇਸ ਦੌਰਾਨ ਗੋਪਾਲ ਰਾਏ ਨੇ ਦੱਸਿਆ ਕਿ 22 ਸਤੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਜਨਤਾ ਦੀ ਅਦਾਲਤ ਲਗੇਗੀ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਵੋਟ ਪਾਉਣ ਲਈ ਮਿਲੇਗੀ ਵਿਸ਼ੇਸ਼ ਛੁੱਟੀ
ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਿੱਚ ‘ਆਪ’ ਸਰਕਾਰ ਜਿਸ ਤਰ੍ਹਾਂ ਦਾ ਕੰਮ ਕਰ ਰਹੀ ਸੀ, ਉਸ ਨੂੰ ਰੋਕਣ ਲਈ ਭਾਜਪਾ ਨੇ ਇਹ ਹੱਥਕੰਡੇ ਅਪਣਾਏ ਹਨ। ਅਰਵਿੰਦ ਕੇਜਰੀਵਾਲ ਹਰਿਆਣਾ ਚੋਣ ਪ੍ਰਚਾਰ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਅੱਜ ਯਾਨੀ 20 ਸਤੰਬਰ ਨੂੰ ਕੇਜਰੀਵਾਲ ਜਗਾਧਰੀ ਹਲਕੇ ਵਿੱਚ ਰੋਡ ਸ਼ੋਅ ਕਰਕੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਦੱਸਿਆ ਕਿ ਕੇਜਰੀਵਾਲ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ 11 ਜ਼ਿਲ੍ਹਿਆਂ ਵਿੱਚ 13 ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣਗੇ। ਇਨ੍ਹਾਂ ਵਿੱਚ ਡੱਬਵਾਲੀ, ਰਾਣੀਆ, ਭਿਵਾਨੀ, ਮਹਿਮ, ਕਲਾਇਤ, ਅਸੰਧ ਅਤੇ ਬੱਲਭਗੜ੍ਹ ਅਤੇ ਹੋਰ ਹਲਕੇ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8