ਕੇਜਰੀਵਾਲ ਜਲਦ ਹੀ 'ਮੁੱਖ ਮੰਤਰੀ ਘਰ' ਕਰਨਗੇ ਖ਼ਾਲੀ
Saturday, Sep 28, 2024 - 12:49 PM (IST)
ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਸ਼ਹਿਰ ਦੇ ਸਿਵਲ ਲਾਈਨਜ਼ ਇਲਾਕੇ 'ਚ ਸਥਿਤ ਦਿੱਲੀ ਦੇ ਮੁੱਖ ਮੰਤਰੀ ਦਾ ਅਧਿਕਾਰਤ ਘਰ ਜਲਦ ਹੀ ਖ਼ਾਲੀ ਕਰ ਦੇਣਗੇ ਅਤੇ ਉਹ ਆਪਣੇ ਨਵੀਂ ਦਿੱਲੀ ਚੋਣ ਖੇਤਰ ਨੇੜੇ ਇਕ ਨਵੇਂ ਘਰ ਦੀ ਭਾਲ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਪਾਰਟੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਮਹੀਨੇ ਦੀ ਸ਼ੁਰੂਆਤ 'ਚ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਕੇਜਰੀਵਾਲ ਨੇ ਕਿਹਾ ਕਿ ਉਹ ਨਰਾਤਿਆਂ ਦੌਰਾਨ ਅਧਿਕਾਰਤ 'ਫਲੈਗਸਟਾਫ਼ ਰੋਡ' ਘਰ ਖ਼ਾਲੀ ਕਰ ਦੇਣਗੇ।
ਇਹ ਵੀ ਪੜ੍ਹੋ : ਭਾਜਪਾ ਆਗੂ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
ਨਰਾਤਿਆਂ ਦਾ ਉਤਸਵ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਕ ਬਿਆਨ 'ਚ ਕਿਹਾ,''ਅਰਵਿੰਦ ਕੇਜਰੀਵਾਲ ਜਲਦ ਹੀ ਮੁੱਖ ਮੰਤਰੀ ਘਰ ਖ਼ਾਲੀ ਕਰ ਦੇਣਗੇ ਅਤੇ ਉਨ੍ਹਾਂ ਦੇ ਨਵੇਂ ਘਰ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਦੇ ਨੇੜੇ ਘਰ ਭਾਲ ਰਹੇ ਹਨ, ਕਿਉਂਕਿ ਉਹ ਉੱਥੇ ਦੇ ਲੋਕਾਂ ਨਾਲ ਜੁੜੇ ਰਹਿਣਾ ਚਾਹੁੰਦੇ ਹਨ।'' ਪਾਰਟੀ ਨੇ ਦੱਸਿਆ ਕਿ 'ਆਪ' ਵਿਧਾਇਕਾਂ, ਕੌਂਸਲਰਾਂ, ਵਰਕਰਾਂ ਤੋਂ ਇਲਾਵਾ ਵੱਖ-ਵੱਖ ਸਮਾਜਿਕ, ਆਰਥਿਕ ਅਤੇ ਰਾਜਨੀਤਕ ਪਿਛੋਕੜ ਨਾਲ ਸੰਬੰਧ ਰੱਖਣ ਵਾਲੇ ਆਮ ਲੋਕ ਵੀ ਉਨ੍ਹਾਂ ਨੂੰ ਘਰ ਦੀ ਪੇਸ਼ਕਸ਼ ਕਰ ਰਹੇ ਹਨ। ਕੇਜਰੀਵਾਲ ਆਪਣੀ ਪਤਨੀ, ਬੱਚਿਆਂ ਅਤੇ ਬਜ਼ੁਰਗ ਮਾਤਾ-ਪਿਤਾ ਨਾਲ ਰਹਿੰਦੇ ਹਨ। 'ਆਪ' ਨੇ ਕੇਂਦਰ ਸਰਕਾਰ ਤੋਂ ਇਕ ਰਾਸ਼ਟਰੀ ਦਲ ਦੇ ਮੁਖੀ ਦੇ ਅਹੁਦੇ 'ਤੇ ਹੋਣ ਕਾਰਨ ਕੇਜਰੀਵਾਲ ਨੂੰ ਅਧਿਕਾਰਤ ਘਰ ਮੁਹੱਈਆ ਕਰਵਾਏ ਜਾਣ ਦੀ ਵੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8