ਵੱਡੀ ਖ਼ਬਰ: ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ, ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Tuesday, Jun 25, 2024 - 03:06 PM (IST)

ਨਵੀਂ ਦਿੱਲੀ - ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਦੀ ਮੰਗ ਕਰਨ ਵਾਲੀ ਈਡੀ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਦਾ ਫ਼ੈਸਲਾ ਆ ਗਿਆ ਹੈ। ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਰਾਹਤ ਨਹੀਂ ਦਿੱਤੀ। ਹੁਣ ਇਸ ਮਾਮਲੇ ਦੀ ਸੁਣਵਾਈ 10 ਜੁਲਾਈ ਨੂੰ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਸ਼ੁਰੂ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਦੇ ਛੁੱਟੀ ਵਾਲੇ ਬੈਂਚ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਸਮੇਂ ਆਪਣੇ ਵਿਵੇਕ ਦੀ ਵਰਤੋਂ ਕੀਤੀ। ਹਾਈਕੋਰਟ ਨੇ ਕਿਹਾ ਕਿ ਅਸੀਂ ਦੋਹਾਂ ਪੱਖਾਂ ਨੂੰ ਸੁਣਿਆ ਹੈ ਪਰ ਹੇਠਲੀ ਅਦਾਲਤ ਨੇ ਈਡੀ ਦੇ ਦਸਤਾਵੇਜ਼ਾਂ 'ਤੇ ਗੌਰ ਨਹੀਂ ਕੀਤਾ। ਹੇਠਲੀ ਅਦਾਲਤ ਨੇ ਪੀਐਮਐਲਏ ਦੀ ਧਾਰਾ 45 ਦੀਆਂ ਦੋਹਰੀ ਲੋੜਾਂ ਨੂੰ ਧਿਆਨ ਵਿੱਚ ਨਹੀਂ ਰੱਖਿਆ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਰਾਹਤ ਦਿੰਦੇ ਹੋਏ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ ਸੀ ਪਰ ਈਡੀ ਇਸ ਫ਼ੈਸਲੇ ਦੇ ਖ਼ਿਲਾਫ਼ ਹਾਈਕੋਰਟ ਗਈ ਸੀ। ਕੋਰਟ ਨੇ ਪਹਿਲੇ ਹੀ ਦਿਨ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਆਈ ਹੇਠਲੀ ਅਦਾਲਤ ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਸੀ ਅਤੇ ਅੱਜ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਫਿਲਹਾਲ ਇਹ ਰੋਕ ਅਜੇ ਵੀ ਬਰਕਰਾਰ ਰਹੇਗੀ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News