ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਖੱਤ, ਕਿਹਾ-ਗਰੀਬਾਂ ਦੀ ਸਬਸਿਡੀ ਨਾ ਕਰਨ ਖਤਮ
Wednesday, Jun 14, 2017 - 04:18 PM (IST)
ਨਵੀਂ ਦਿੱਲੀ—ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਸਬਸਿਡੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੱਤ ਲਿਖਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਦੇਸ਼ ਭਰ 'ਚ ਰਾਸ਼ਨ ਦੀਆਂ ਦੁਕਾਨਾਂ 'ਤੇ ਗਰੀਬਾਂ ਨੂੰ ਜੋ ਸਸਤਾ ਰਾਸ਼ਨ ਮਿਲਦਾ ਹੈ, ਉਸ ਦੀ ਸਬਸਿਡੀ ਕੇਂਦਰ ਸਰਕਾਰ ਦਿੰਦੀ ਹੈ। ਹੁਣ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਰਾਸ਼ਨ ਦੀਆਂ ਦੁਕਾਨਾਂ 'ਤੇ ਗਰੀਬਾਂ ਨੂੰ ਦਿੱਤੀ ਜਾਣ ਵਾਲੀ ਖੰਡ ਖਤਮ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਕਰਦੇ ਹੋਏ ਲਿਖਿਆ ਹੈ ਕਿ ਉਹ ਗਰੀਬਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ ਸਬਸਿਡੀ ਖਤਮ ਕਰਨ ਦਾ ਫੈਸਲਾ ਵਾਪਸ ਲੈਣ।
ਉਨ੍ਹਾਂ ਨੇ ਕਿਹਾ ਕਿ ਹਾਲ ਦੇ ਦਿਨਾਂ 'ਚ ਬੇਰੁਜ਼ਗਾਰੀ ਵੀ ਵਧੀ ਹੈ ਅਤੇ ਇਸ ਸਮੇਂ 'ਚ ਜੇਕਰ ਗਰੀਬਾਂ ਦੀ ਸਬਸਿਡੀ ਖਤਮ ਹੁੰਦੀ ਹੈ ਤਾਂ ਉਨ੍ਹਾਂ 'ਤੇ ਦੋਹਰੀ ਮਾਰ ਪਵੇਗੀ। ਦਿੱਲੀ ਦੇ ਉੱਪ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਪੀ.ਐਲ ਪਰਿਵਾਰਾਂ ਦੀ ਚੀਨੀ ਦੀ ਸਬਸਿਡੀ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅੰਤੋਦਿਆ ਪਰਿਵਾਰਾਂ ਨੂੰ ਮਿਲਣ ਵਾਲੀ ਖੰਡ ਦੀ ਮਾਤਰਾ ਵੀ 6 ਕਿਲੋ ਤੋਂ ਘਟਾ ਕੇ ਇਕ ਕਿਲੋ ਕਰ ਦਿੱਤੀ ਗਈ, ਜਿਸ ਨੂੰ ਲੈ ਕੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਖੱਤ ਲਿਖਿਆ ਹੈ।
