ਸ਼ਰਮਨਾਕ : ਸੜਕ ਕਿਨਾਰੇ ਸੌਂ ਰਹੀ ਮਾਸੂਮ ਨੂੰ 77 ਸਾਲਾ ਬਜ਼ੁਰਗ ਨੇ ਬਣਾਇਆ ਹਵਸ ਦਾ ਸ਼ਿਕਾਰ

Wednesday, Dec 27, 2023 - 01:23 PM (IST)

ਪਲੱਕੜ (ਭਾਸ਼ਾ)- ਉੱਤਰੀ ਕੇਰਲ ਦੇ ਪਲੱਕੜ ਜ਼ਿਲ੍ਹੇ 'ਚ ਆਪਣੇ ਮਾਤਾ-ਪਿਤਾ ਨਾਲ ਸੜਕ ਦੇ ਕਿਨਾਰੇ ਸੌਂ ਰਹੀ ਤਿੰਨ ਸਾਲਾ ਬੱਚੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ 77 ਸਾਲਾ ਇਕ ਬਜ਼ੁਰਗ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਪ੍ਰਵਾਸੀ ਮਜ਼ਦੂਰ ਹਨ। ਉਸ ਨੇ ਦੱਸਿਆ ਕਿ ਇਹ ਘਟਨਾ ਇੱਥੇ ਕੋਝੀਨਜਾਂਬਰਾ ਪੁਲਸ ਥਾਣਾ ਖੇਤਰ ਦੇ ਨਾਦੁਪੁੰਨੀ ਇਲਾਕੇ 'ਚ ਬੁੱਧਵਾਰ ਸਵੇਰੇ ਹੋਈ ਅਤੇ ਦੋਸ਼ੀ ਨੂੰ ਤੁਰੰਤ ਫੜ ਲਿਆ ਗਿਆ।

ਇਹ ਵੀ ਪੜ੍ਹੋ : Year Ender 2023 : ਜਾਣੋ ਸੁਪਰੀਮ ਕੋਰਟ ਦੇ ਉਹ ਵੱਡੇ ਫ਼ੈਸਲੇ, ਜਿਨ੍ਹਾਂ 'ਤੇ ਰਹੀਆਂ ਪੂਰੇ ਦੇਸ਼ ਦੀਆਂ ਨਜ਼ਰਾਂ

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਤਾਮਿਲਨਾਡੂ ਦਾ ਇਕ ਪ੍ਰਵਾਸੀ ਮਜ਼ਦੂਰ ਸੀ। ਉਨ੍ਹਾਂ ਨੇ ਇਸ ਸੰਬੰਧ 'ਚ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਅਧਿਕਾਰੀ ਨੇ ਦੱਸਿਆ,''ਕੁੜੀ ਆਪਣੇ ਮਾਤਾ-ਪਿਤਾ ਨਾਲ ਸੜਕ ਕਿਨਾਰੇ ਸੌਂ ਰਹੀ ਸੀ। ਘਟਨਾ ਦਾ ਪਤਾ ਉਦੋਂ ਲੱਗਾ, ਜਦੋਂ ਮਾਤਾ-ਪਿਤਾ ਨੇ ਬੱਚੀ ਦੀਆਂ ਚੀਕਾਂ ਸੁਣੀਆਂ। ਉਨ੍ਹਾਂ ਨੇ ਬੱਚੀ ਨੂੰ ਉਸ ਜਗ੍ਹਾ ਤੋਂ ਕੁਝ ਮੀਟਰ ਦੀ ਦੂਰੀ 'ਤੇ ਦੋਸ਼ੀ ਵਿਅਕਤੀ ਨਾਲ ਵੇਖਿਆ।'' ਉਨ੍ਹਾਂ ਦੱਸਿਆ ਕਿ ਮਾਤਾ-ਪਿਤਾ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਦੋਸ਼ੀ ਨੂੰ ਫੜਿਆ ਅਤੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਐੱਫ.ਆਈ.ਆਰ. ਦਰਜ ਕਰ ਕੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਫ਼ਿਲਹਾਲ ਪੀੜਤਾ ਦਾ ਇਕ ਸਥਾਨਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News