ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ

Saturday, Oct 10, 2026 - 08:37 AM (IST)

ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ

ਕੋਚੀ (ਏਜੰਸੀ) - ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਨੇਤਾ ਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੂੰ ਵੱਡਾ ਝਟਕਾ ਲੱਗਾ ਹੈ। ਕੇਰਲ ਹਾਈ ਕੋਰਟ ਨੇ ਸ਼ੁੱਕਰਵਾਰ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਵੀ. ਏ. ਸੀ. ਬੀ.) ਨੂੰ ਕੋਚੀਨ ਮਿਨਰਲਜ਼ ਐਂਡ ਰੂਟਾਈਲ ਲਿਮਟਿਡ (ਸੀ. ਐੱਮ. ਆਰ. ਐੱਲ.) ਨਾਲ ਜੁੜੇ ਇਕ ਕਥਿਤ ਰਿਸ਼ਵਤਖੋਰੀ ਦੇ ਮਾਮਲੇ ’ਚ ਉਨ੍ਹਾਂ ਤੇ ਹੋਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਐੱਫ. ਆਈ. ਆਰ. ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ : ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3.68 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਅਦਾਲਤ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪ੍ਰਦਾਨ ਕੀਤੀ ਗਈ ਜਾਣਕਾਰੀ ਤੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਅਪਰਾਧ ਕੀਤੇ ਜਾਣ ਦਾ ਪਤਾ ਲਗਦਾ ਹੈ। ਜਸਟਿਸ ਏ. ਬਦਰੂਦੀਨ ਨੇ ਕਿਹਾ ਕਿ ਈ. ਡੀ. ਵੱਲੋਂ ਪ੍ਰਦਾਨ ਕੀਤੀ ਗਈ ਜਾਣਕਾਰੀ ’ਚ ਵਿਜਯਨ, ਉਨ੍ਹਾਂ ਦੀ ਧੀ ਵੀਨਾ ਤੇ ਵੀਨਾ ਦੇ ਪਤੀ ਪੀ. ਏ. ਮੁਹੰਮਦ ਰਿਆਸ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਅਪਰਾਧਾਂ ਨੂੰ ਪਹਿਲੀ ਨਜ਼ਰੇ ਸਥਾਪਿਤ ਕਰਨ ਲਈ ਕਾਫ਼ੀ ਸਬੂਤ ਹਨ। ਪੀ. ਏ. ਮੁਹੰਮਦ ਸੀ. ਪੀ. ਆਈ.(ਐੱਮ) ਦੇ ਵਿਧਾਇਕ ਹਨ। ਅਦਾਲਤ ਨੇ ਕਿਹਾ ਕਿ ਜਦੋਂ ਦਰਜ ਕੀਤੇ ਗਏ ਬਿਆਨਾਂ ਤੇ ਪ੍ਰਾਪਤ ਦਸਤਾਵੇਜ਼ਾਂ ਸਮੇਤ ਉਪਲਬਧ ਜਾਣਕਾਰੀ ਭ੍ਰਿਸ਼ਟਾਚਾਰ ਰੋਕਥਾਮ ਐਕਟ ਅਧੀਨ ਅਪਰਾਧਾਂ ਦੇ ਕੀਤੇ ਜਾਣ ਦਾ ਖੁਲਾਸਾ ਕਰਦੀ ਹੈ ਤਾਂ ਇਸ ਮਾਮਲੇ ’ਚ ਕੋਈ ਹੋਰ ਮੁੱਢਲੀ ਜਾਂਚ ਕਰਨੀ ਪੂਰੀ ਤਰ੍ਹਾਂ ਬੇਲੋੜੀ ਹੈ।

ਇਹ ਵੀ ਪੜ੍ਹੋ : Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News