ਕੇਰਲ : ਆਈਸ ਪਲਾਂਟ ਤੋਂ ਅਮੋਨੀਆ ਗੈਸ ਲੀਕ, ਸਾਹ ਲੈਣਾ ਹੋਇਆ ਔਖਾ, ਹਸਪਤਾਲ ''ਚ ਦਾਖਲ 11 ਲੋਕ

Friday, Jun 05, 2026 - 03:23 PM (IST)

ਕੇਰਲ : ਆਈਸ ਪਲਾਂਟ ਤੋਂ ਅਮੋਨੀਆ ਗੈਸ ਲੀਕ, ਸਾਹ ਲੈਣਾ ਹੋਇਆ ਔਖਾ, ਹਸਪਤਾਲ ''ਚ ਦਾਖਲ 11 ਲੋਕ

ਕੋਚੀ : ਕੇਰਲ ਦੇ ਮੁਨੰਬਮ ਖੇਤਰ ਵਿੱਚ ਸ਼ੁੱਕਰਵਾਰ ਨੂੰ ਇੱਕ ਆਈਸ ਪਲਾਂਟ ਤੋਂ ਅਮੋਨੀਆ ਗੈਸ ਲੀਕ ਹੋਣ ਦੀ ਖ਼ਬਰ ਮਿਲੀ। ਇਸ ਘਟਨਾ ਦੌਰਾਨ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਦੇ ਅਨੁਸਾਰ ਦੁਪਹਿਰ ਦੇ ਸਮੇਂ ਆਈਸ ਪਲਾਂਟ ਤੋਂ ਅਮੋਨੀਆ ਗੈਸ ਲੀਕ ਹੋਈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਲੱਗੀ।

ਪੜ੍ਹੋ ਇਹ ਵੀ - IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!

ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸਥਿਤੀ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਗੈਸ ਲੀਕ ਨੂੰ ਤੁਰੰਤ ਕੰਟਰੋਲ ਕਰ ਲਿਆ ਗਿਆ ਹੈ, ਜਿਸ ਨਾਲ ਇੱਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ। ਪੁਲਸ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਇਲਾਜ ਲਈ ਨੇੜਲੇ ਪ੍ਰਾਇਮਰੀ ਸਿਹਤ ਕੇਂਦਰ ਲਿਜਾਇਆ ਗਿਆ। ਡਾਕਟਰੀ ਸਹਾਇਤਾ ਮਿਲਣ ਤੋਂ ਬਾਅਦ ਉਸਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਵਧਾਨੀ ਵਜੋਂ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News