ਕੇਰਲ : ਆਈ. ਐੱਸ. ਆਈ. ਐੱਸ. ਮੈਂਬਰ ਨੂੰ 10 ਸਾਲ ਦੀ ਕੈਦ

02/10/2024 11:19:15 AM

ਕੋਚੀ- ਕੇਰਲ ਦੇ ਕੋਚੀ ’ਚ ਇਕ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਨੇ ਸ਼ੁੱਕਰਵਾਰ ਨੂੰ ਪਲੱਕੜ ਨਿਵਾਸੀ ਇਕ ਵਿਅਕਤੀ ਨੂੰ ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਦਾ ਮੈਂਬਰ ਰਹਿਣ ਅਤੇ ਉਸ ਦੀਆਂ ਗਤੀਵਿਧੀਆਂ ’ਚ ਸਹਿਯੋਗ ਕਰਨ ਨੂੰ ਲੈ ਕੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ (ਯੂ. ਏ. ਪੀ. ਏ.) ਦੀਆਂ ਧਾਰਾਵਾਂ ਤਹਿਤ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ।
ਅਦਾਲਤੀ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ ਦੀ ਵਿਸ਼ੇਸ਼ ਅਦਾਲਤ ਦੇ ਜੱਜ ਮਿਨੀ ਐੱਸ. ਦਾਸ ਨੇ ਮੁਲਜ਼ਮ ਰਿਆਸ ਅਬੂਬਕਰ ਨੂੰ ਕੈਦ ਦੀ ਸਜ਼ਾ ਸੁਣਾਈ ਅਤੇ ਉਸ ’ਤੇ 1.25 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ।

Aarti dhillon

This news is Content Editor Aarti dhillon