ਵਿਆਹ ਦਾ ਪ੍ਰਸਤਾਵ ਠੁਕਰਾਉਣ ''ਤੇ ਵਿਅਕਤੀ ਨੇ ਔਰਤ ''ਤੇ ਕੀਤਾ ਚਾਕੂ ਨਾਲ ਹਮਲਾ
Saturday, Apr 20, 2024 - 05:28 PM (IST)
ਅਲਪੁਝਾ (ਭਾਸ਼ਾ)- ਕੇਰਲ ਦੇ ਅਲਪੁਝਾ 'ਚ ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ ਇਕ ਵਿਅਕਤੀ ਨੇ ਇਕ ਔਰਤ ਅਤੇ ਉਸ ਦੇ ਪਰਿਵਾਰ ਦੇ ਹੋਰ ਮੈਂਬਰਾਂ 'ਤੇ ਸ਼ੁੱਕਰਵਾਰ ਨੂੰ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਅਧਿਕਾਰੀਆਂ ਅਨੁਸਾਰ, ਖਾੜੀ ਦੇਸ਼ 'ਚ ਨਰਸ ਵਜੋਂ ਕੰਮ ਕਰਨ ਵਾਲੀ ਔਰਤ ਛੁੱਟੀ 'ਤੇ ਆਈ ਹੋਈ ਸੀ। ਦੋਸ਼ੀ ਰਾਤ ਨੂੰ ਚਾਕੂ ਲੈ ਕੇ ਉਸ ਦੇ ਘਰ ਪਹੁੰਚਿਆ ਅਤੇ ਉਸ 'ਤੇ ਅਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਪਰਿਵਾਰ ਦੇ ਹੋਰ ਲੋਕਾਂ 'ਤੇ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਇਸ ਹਮਲੇ 'ਚ 5 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ ਔਰਤ ਦੇ ਪਿਤਾ ਦੀ ਸਥਿਤੀ ਗੰਭੀਰ ਹੈ। ਔਰਤ ਦਾ ਪਹਿਲਾਂ ਵਿਆਹ ਹੋ ਚੁੱਕਿਆ ਸੀ ਪਰ ਉਸ ਦੇ ਪਤੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਸ ਦੀ ਦੋਸ਼ੀ ਨਾਲ ਜਾਣ-ਪਛਾਣ ਹੋਈ, ਜਿਸ ਨੇ ਬਾਅਦ 'ਚ ਉਸ ਦੇ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ। ਪੁਲਸ ਨੇ ਦੱਸਿਆ ਕਿ ਹਾਲਾਂਕਿ ਔਰਤ ਨੇ ਪ੍ਰਸਤਾਵ ਸਵੀਕਾਰ ਨਹੀਂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8