ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ''ਚ ਮਹਿਲਾ ਮਾਡਲ, ਤਿੰਨ ਹੋਰ ਗ੍ਰਿਫ਼ਤਾਰ

Wednesday, Aug 14, 2024 - 03:35 PM (IST)

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ''ਚ ਮਹਿਲਾ ਮਾਡਲ, ਤਿੰਨ ਹੋਰ ਗ੍ਰਿਫ਼ਤਾਰ

ਮਲੱਪੁਰਮ (ਭਾਸ਼ਾ)- ਕੇਰਲ ਦੇ ਮਲੱਪੁਰਮ ਜ਼ਿਲ੍ਹੇ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ ਪੁਲਸ ਨੇ ਇਕ ਮਹਿਲਾ ਮਾਡਲ ਅਤੇ ਉਸ ਦੇ ਤਿੰਨ ਸਾਥੀਆਂ ਦੇ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸਿਆ ਜਾਂਦਾ ਹੈ ਕਿ ਕੋਝੀਕੋਡ ਜ਼ਿਲ੍ਹੇ ਦੀ ਵਾਸੀ ਮਹਿਲਾ ਜਿਕਸੀ ਰਾਜ ਬੈਂਗਲੁਰੂ 'ਚ ਮਾਡਲ ਵਜੋਂ ਕੰਮ ਕਰਦੀ ਹੈ। ਪੁਲਸ ਅਧਿਕਾਰੀਆਂ ਅਨੁਸਾਰ, ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਸ ਮੁਲਾਜ਼ਮਾਂ ਦੀ ਇਕ ਟੀਮ ਨੇ ਸੋਮਵਾਰ ਨੂੰ ਇੱਥੇ ਬੈਂਗਲੁਰੂ ਜਾ ਰਹੀ ਇਕ ਬੱਸ ਨੂੰ ਰੋਕਿਆ, ਜਿਸ 'ਚ ਦੋਸ਼ੀ ਮਹਿਲਾ ਯਾਤਰਾ ਕਰ ਰਹੀ ਸੀ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਲੈਣ ਦੌਰਾਨ ਔਰਤ ਦੇ ਬੈਗ ਤੋਂ ਨਸ਼ੀਲੇ ਪਦਾਰਥ ਐੱਮ.ਡੀ.ਐੱਮ.ਏ. ਬਰਾਮਦ ਹੋਇਆ, ਜਿਸ ਦੇ ਬਾਅਦ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪੁਲਸ ਅਨੁਸਾਰ ਪੁੱਛ-ਗਿੱਛ ਦੌਰਾਨ ਔਰਤ ਨੇ ਸਵੀਕਾਰ ਕੀਤਾ ਕਿ ਉਹ ਨਸ਼ੀਲੇ ਪਦਾਰਥ ਮਲੱਪੁਰਮ 'ਚ ਇਕ ਵਿਅਕਤੀ ਨੂੰ ਦੇਣ ਲਈ ਜਾ ਰਹੀ ਸੀ। ਅਧਿਕਾਰੀਆਂ ਨੇ ਕਿਹਾ ਕਿ ਔਰਤ ਦੇ ਬਿਆਨ ਦੇ ਆਧਾਰ 'ਤੇ ਮੰਗਲਵਾਰ ਨੂੰ ਬੈਂਗਲੁਰੂ ਤੋਂ ਨਸ਼ੀਲੇ ਪਦਾਰਥ ਤਸਕਰ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਦੱਸਿਆ ਕਿ ਸਾਰੇ ਦੋਸ਼ੀ ਕੇਰਲ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News