ਕੇਰਲ ਤੇ ਮਹਾਰਾਸ਼ਟਰ ’ਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 36 ਬੰਗਲਾਦੇਸ਼ੀ ਗ੍ਰਿਫਤਾਰ
Friday, Jan 31, 2025 - 08:01 PM (IST)
ਨਵੀਂ ਦਿੱਲੀ, (ਭਾਸ਼ਾ)- ਕੇਰਲ ਦੇ ਕੋਚੀ ਵਿਚ ਗੈਰ-ਕਾਨੂੰਨੀ ਤੌਰ ’ਤੇ ਰਹਿ ਕੇ ਕੰਮ ਕਰ ਰਹੇ 27 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਇਨ੍ਹਾਂ ਬੰਗਲਾਦੇਸ਼ੀਆਂ ਨੂੰ ਏਰਨਾਕੁਲਮ ਜ਼ਿਲੇ ਦੇ ਉੱਤਰੀ ਪਰਾਵੁਰ ਖੇਤਰ ਵਿਚ ਪੇਂਡੂ ਪੁਲਸ ਅਤੇ ਅੱਤਵਾਦ ਵਿਰੋਧੀ ਦਸਤੇ (ਏ. ਟੀ. ਐੱਸ.) ਵੱਲੋਂ ਇਕ ਸਾਂਝੇ ਆਪ੍ਰੇਸ਼ਨ ਵਿਚ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਬੰਗਲਾਦੇਸ਼ੀ ਨਾਗਰਿਕ ਆਪਣੇ ਆਪ ਨੂੰ ਪੱਛਮੀ ਬੰਗਾਲ ਤੋਂ ਪ੍ਰਵਾਸੀ ਮਜ਼ਦੂਰ ਦੱਸ ਕੇ ਵੱਖ-ਵੱਖ ਥਾਵਾਂ ’ਤੇ ਕੰਮ ਕਰ ਰਹੇ ਸਨ।
ਦੂਜੇ ਪਾਸੇ, ਮਹਾਰਾਸ਼ਟਰ ਦੇ ਠਾਣੇ ਜ਼ਿਲੇ ’ਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਕੋਨਗਾਓਂ ਪੁਲਸ ਸਟੇਸ਼ਨ ਦੇ ਸਬ-ਇੰਸਪੈਕਟਰ ਰਾਜੇਂਦਰ ਡੋਂਗਰੇ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਭਿਵੰਡੀ ਦੇ ਠਾਕੁਰ ਪਾੜਾ ਇਲਾਕੇ ਵਿਚ ਛਾਪਾ ਮਾਰਿਆ ਅਤੇ ਇਨ੍ਹਾਂ ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।