ਕੇਰਲ ਅਸੈਂਬਲੀ ਨੇ UCC ਵਿਰੁੱਧ ਮਤਾ ਪਾਸ ਕੀਤਾ

08/09/2023 12:21:53 PM

ਤਿਰੂਵਨੰਤਪੁਰਮ (ਭਾਸ਼ਾ)- ਕੇਰਲ ਵਿਧਾਨ ਸਭਾ ਨੇ ਮੰਗਲਵਾਰ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਯੂਨੀਫਾਰਮ ਸਿਵਲ ਕੋਡ (ਯੂ. ਸੀ. ਸੀ.) ਲਾਗੂ ਨਾ ਕਰਨ ਦੀ ਅਪੀਲ ਕੀਤੀ ਗਈ। ਮੁੱਖ ਮੰਤਰੀ ਪੀ. ਵਿਜਯਨ ਨੇ ਮੰਗਲਵਾਰ ਯੂ.ਸੀ.ਸੀ. ਵਿਰੁੱਧ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਤੇ ਇਸ ਨੂੰ ਕੇਂਦਰ ਦਾ ਇਕਤਰਫਾ ਅਤੇ ਜਲਦਬਾਜ਼ੀ ਵਾਲਾ ਕਦਮ ਦੱਸਿਆ।

ਇਹ ਵੀ ਪੜ੍ਹੋ : ਕੇਜਰੀਵਾਲ ਕੈਬਨਿਟ 'ਚ ਹੋਇਆ ਫੇਰਬਦਲ, ਉੱਪ ਰਾਜਪਾਲ ਨੂੰ ਭੇਜੀ ਗਈ ਫ਼ਾਈਲ

ਵਿਜਯਨ ਨੇ ਕਿਹਾ ਕਿ ਇਹ ਸੰਵਿਧਾਨ ਅਨੁਸਾਰ ਨਹੀਂ ਸਗੋਂ ਹਿੰਦੂ ਧਰਮ ਗ੍ਰੰਥ ਮਨੁਸਮ੍ਰਿਤੀ ’ਤੇ ਆਧਾਰਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾਧਾਰੀ ਭਾਜਪਾ ਸਰਕਾਰ ਨੇ ਸਿਰਫ ਮੁਸਲਿਮ ਪਰਸਨਲ ਲਾਅ ਤਹਿਤ ਤਲਾਕ ਦੇ ਕਾਨੂੰਨਾਂ ਨੂੰ ਅਪਰਾਧਕ ਬਣਾਇਆ ਹੈ, ਪਰ ਔਰਤਾਂ ਦੀ ਸੁਰੱਖਿਆ ਲਈ ਕੁਝ ਵੀ ਨਹੀਂ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

DIsha

This news is Content Editor DIsha