ਨੀਤੀ ਆਯੋਗ ਦੀ ਮੀਟਿੰਗ ''ਚ ਸ਼ਾਮਲ ਨਹੀਂ ਹੋਣਗੇ ਕੇਰਲ ਦੇ ਮੁੱਖ ਮੰਤਰੀ

Saturday, May 24, 2025 - 12:20 PM (IST)

ਨੀਤੀ ਆਯੋਗ ਦੀ ਮੀਟਿੰਗ ''ਚ ਸ਼ਾਮਲ ਨਹੀਂ ਹੋਣਗੇ ਕੇਰਲ ਦੇ ਮੁੱਖ ਮੰਤਰੀ

ਤਿਰੂਵਨੰਤਪੁਰਮ : ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਣ ਵਾਲੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਇਸ ਗੱਲ ਦੀ ਜਾਣਕਾਰੀ ਸਰਕਾਰੀ ਸੂਤਰਾਂ ਵਲੋਂ ਦਿੱਤੀ ਗਈ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਪਣੀ ਜਗ੍ਹਾ ਰਾਜ ਦੇ ਵਿੱਤ ਮੰਤਰੀ ਕੇ.ਐੱਨ. ਬਾਲਗੋਪਾਲ ਨੂੰ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਸਕੂਲਾਂ ਲਈ ਅਲਰਟ ਜਾਰੀ! ਵਿਦਿਆਰਥੀਆਂ ਦੇ ਖਾਣ-ਪੀਣ 'ਤੇ ਸਖ਼ਤ ਨਜ਼ਰ

ਹਾਲਾਂਕਿ ਸੂਤਰਾਂ ਅਨੁਸਾਰ ਇਹ ਮੁੱਖ ਮੰਤਰੀਆਂ ਦੀ ਮੀਟਿੰਗ ਹੈ, ਇਸ ਲਈ ਇਹ ਸਪੱਸ਼ਟ ਨਹੀਂ ਹੈ ਕਿ ਬਾਲਗੋਪਾਲ ਇਸ ਵਿੱਚ ਸ਼ਾਮਲ ਹੋ ਸਕਣਗੇ ਜਾਂ ਨਹੀਂ। ਮੁੱਖ ਮੰਤਰੀ ਦੇ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਸੀ। ਪਿਛਲੇ ਸਾਲ ਵੀ ਵਿਜਯਨ ਨੇ ਦਿੱਲੀ ਵਿੱਚ ਹੋਈ ਨੀਤੀ ਆਯੋਗ ਦੀ ਮੁੱਖ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਿਰਕਤ ਨਹੀਂ ਕੀਤੀ ਸੀ ਅਤੇ ਉਨ੍ਹਾਂ ਦੀ ਜਗ੍ਹਾ ਬਾਲਗੋਪਾਲ ਨੂੰ ਭੇਜਿਆ ਸੀ। ਇੱਥੇ ਜਾਰੀ ਅਧਿਕਾਰਤ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਦਾ ਉਦੇਸ਼ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣਾ ਹੈ ਅਤੇ ਮੀਟਿੰਗ ਰਾਜਾਂ 'ਤੇ ਕੇਂਦ੍ਰਿਤ ਹੋਵੇਗੀ। ਮੀਟਿੰਗ ਦਾ ਵਿਸ਼ਾ '2047 ਵਿੱਚ ਵਿਕਸਤ ਭਾਰਤ ਲਈ ਵਿਕਸਤ ਰਾਜ' ਹੈ।

ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ

or Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News