ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਮੰਗਿਆ ਸਹਿਯੋਗ

Tuesday, May 26, 2026 - 02:15 PM (IST)

ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਮੰਗਿਆ ਸਹਿਯੋਗ

ਨਵੀਂ ਦਿੱਲੀ- ਕੇਰਲ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਵੀ.ਡੀ. ਸਤੀਸ਼ਨ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੇ ਯੂ.ਡੀ.ਐੱਫ. (UDF) ਗਠਜੋੜ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਸਤੀਸ਼ਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਕੇਰਲ ਦੇ ਮੁੱਖ ਮੰਤਰੀ ਵੀ. ਡੀ. ਸਤੀਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।"

ਮੁਲਾਕਾਤ ਤੋਂ ਬਾਅਦ ਕੇਰਲ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਸੂਬੇ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ਅਤੇ ਭਵਿੱਖੀ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਕੇਰਲ ਦੇ ਸਰਵਪੱਖੀ ਵਿਕਾਸ ਅਤੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਕੇਂਦਰ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਮਦਦ ਦੀ ਮੰਗ ਕੀਤੀ।

ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਸਤੀਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਰਲ ਦੇ ਪ੍ਰਸਿੱਧ ਕਲਾਸੀਕਲ ਨ੍ਰਿਤ-ਨਾਟਕ ਦੀ ਪ੍ਰਤੀਨਿਧਤਾ ਕਰਦੀ 'ਕਥਕਲੀ' ਡਾਂਸਰ ਦੀ ਇੱਕ ਖ਼ੂਬਸੂਰਤ ਮੂਰਤੀ ਵੀ ਭੇਂਟ ਕੀਤੀ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News