ਕੇਰਲ ਵਿਚ ਇਕੋ ਦਿਨ ਕੋਰੋਨਾ ਦੇ 798 ਨਵੇਂ ਮਾਮਲੇ ਦਰਜ
Monday, Jul 20, 2020 - 08:48 PM (IST)
![ਕੇਰਲ ਵਿਚ ਇਕੋ ਦਿਨ ਕੋਰੋਨਾ ਦੇ 798 ਨਵੇਂ ਮਾਮਲੇ ਦਰਜ](https://static.jagbani.com/multimedia/2020_7image_20_48_23171660111.jpg)
ਤਿਰੂਵਨੰਤਪੁਰਮ- ਸੋਮਵਾਰ ਨੂੰ ਕੇਰਲ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ -19) ਦੇ 798 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਵਿਅਕਤੀਆਂ ਦੀ ਗਿਣਤੀ 13,279 ਹੋ ਗਈ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ 245 ਹੋਰ ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ ਬੀਮਾਰੀ ਨੂੰ ਮਾਤ ਦੇ ਕੇ ਠੀਕ ਹੋਏ ਲੋਕਾਂ ਦੀ ਗਿਣਤੀ ਵਧ ਕੇ 5,615 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਵਿਅਕਤੀ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ 44 ਹੋ ਗਈ ਹੈ। ਸੂਬੇ ਵਿਚ ਇਸ ਸਮੇਂ 7,616 ਲੋਕਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ।