ਭਾਰੀ ਮੀਂਹ ਕਾਰਨ ਕੇਰਲ ਦੇ ਕਈ ਹਿੱਸਿਆਂ ''ਚ ਭਰਿਆ ਪਾਣੀ, ਟ੍ਰੈਫਿਕ ਹੋਇਆ ਜਾਮ

Friday, Aug 30, 2024 - 10:35 AM (IST)

ਭਾਰੀ ਮੀਂਹ ਕਾਰਨ ਕੇਰਲ ਦੇ ਕਈ ਹਿੱਸਿਆਂ ''ਚ ਭਰਿਆ ਪਾਣੀ, ਟ੍ਰੈਫਿਕ ਹੋਇਆ ਜਾਮ

ਤਿਰੂਵਨੰਤਪੁਰਮ - ਕੇਰਲ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਪਿਆ, ਜਿਸ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਸੜਕਾਂ ਉੱਤੇ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕੇਰਲ ਦੇ ਕੋਟਾਯਮ ਅਤੇ ਏਰਨਾਕੁਲਮ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਭਾਰੀ ਮੀਂਹ ਅਤੇ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ

ਇਸ ਤੋਂ ਇਲਾਵਾ ਆਈਐੱਮਡੀ ਨੇ ਕਿਹਾ ਕਿ ਤਿਰੂਵਨੰਤਪੁਰਮ, ਕੋਲਮ, ਪਠਾਨਮਥਿੱਟਾ, ਅਲਾਪੁਝਾ, ਇਡੁੱਕੀ, ਤ੍ਰਿਸੂਰ ਅਤੇ ਪਲੱਕੜ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਲਗਭਗ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। ਵਿਭਾਗ ਨੇ ਵੀਰਵਾਰ ਨੂੰ ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ 'ਚ 30 ਅਗਸਤ ਲਈ 'ਆਰੇਂਜ ਅਲਰਟ' ਜਾਰੀ ਕੀਤਾ ਸੀ। ਆਈਐੱਮਡੀ ਨੇ ਤਿਰੂਵਨੰਤਪੁਰਮ, ਕੋਲਮ ਅਤੇ ਅਲਾਪੁਝਾ ਨੂੰ ਛੱਡ ਕੇ ਰਾਜ ਦੇ ਬਾਕੀ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਵੀ ਜਾਰੀ ਕੀਤਾ ਸੀ। 'ਆਰੇਂਜ ਅਲਰਟ' ਦਾ ਮਤਲਬ ਹੈ ਬਹੁਤ ਜ਼ਿਆਦਾ ਬਾਰਿਸ਼ (ਛੇ ਤੋਂ 20 ਸੈਂਟੀਮੀਟਰ), ਜਦੋਂ ਕਿ 'ਯੈਲੋ ਅਲਰਟ' ਦਾ ਮਤਲਬ ਭਾਰੀ ਬਾਰਿਸ਼ (ਛੇ ਤੋਂ 11 ਸੈਂਟੀਮੀਟਰ ਵਿਚਕਾਰ) ਹੁੰਦਾ ਹੈ।

ਇਹ ਵੀ ਪੜ੍ਹੋ ਵੱਡੀ ਵਾਰਦਾਤ: ਪਹਿਲਾ ਵਿਅਕਤੀ ਨੂੰ ਕੀਤਾ ਅਗਵਾ, ਫਿਰ ਚਲਦੀ ਕਾਰ 'ਚ ਕਰ 'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News