ਕੇਰਲ ਜ਼ਮੀਨ ਖਿਸਕਣ: ਬਚਾਅ ਕਾਰਜ ''ਚ ਸ਼ਾਮਲ ਕਰਮਚਾਰੀਆਂ ਨੂੰ ਦਿੱਤੀ ਜਾ ਰਹੀ ਮਾਨਸਿਕ ਸਿਹਤ ਸਲਾਹ
Wednesday, Aug 07, 2024 - 11:52 AM (IST)
ਵਾਇਨਾਡ (ਭਾਸ਼ਾ) - ਕੇਰਲ ਸਰਕਾਰ ਵਾਇਨਾਡ ਵਿੱਚ ਵੱਡੇ ਪੱਧਰ 'ਤੇ ਜ਼ਮੀਨ ਖਿਸਕਣ ਦੀ ਵਾਪਰੀ ਭਿਆਨਕ ਘਟਨਾ ਵਿਚ ਬਚਣ ਵਾਲੇ ਜਾਂ ਫਿਰ ਆਪਣੇ ਲੋਕਾਂ ਨੂੰ ਗੁਆਉਣ ਵਾਲੇ ਲੋਕਾਂ ਦੇ ਨਾਲ-ਨਾਲ ਮਲਬੇ ਵਿੱਚੋਂ ਲਾਸ਼ਾਂ ਅਤੇ ਮਨੁੱਖੀ ਅੰਗਾਂ ਨੂੰ ਕੱਢਣ ਲਈ ਭਾਰੀ ਮਸ਼ੀਨਾਂ ਚਲਾਉਣ ਵਾਲੇ ਕਰਮਚਾਰੀਆਂ ਨੂੰ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰ ਰਹੀ ਹੈ। ਰਾਜ ਦੇ ਸਿਹਤ ਵਿਭਾਗ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਸਦਾ ਮਨੋਵਿਗਿਆਨ ਵਿਭਾਗ ਭਾਰੀ ਮਸ਼ੀਨਰੀ ਚਲਾਉਣ ਵਾਲੇ ਕਰਮਚਾਰੀਆਂ ਨੂੰ ਮਾਨਸਿਕ ਸਿਹਤ ਸਲਾਹ ਵੀ ਪ੍ਰਦਾਨ ਕਰ ਰਿਹਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਬਿਆਨ ਦੇ ਅਨੁਸਾਰ, ਕਾਉਂਸਲਿੰਗ ਤੋਂ ਬਾਅਦ ਹੈਵੀ ਮਸ਼ੀਨ ਆਪਰੇਟਰਾਂ ਨੇ ਮਹਿਸੂਸ ਕੀਤਾ ਕਿ ਆਫ਼ਤ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਕੰਮ ਕਰਨ ਅਤੇ ਦਰਦਨਾਕ ਦ੍ਰਿਸ਼ਾਂ ਨੂੰ ਦੇਖ ਕੇ ਉਨ੍ਹਾਂ ਦਾ ਹੌਂਸਲਾਂ ਘੱਟ ਨਹੀਂ ਸਕਦਾ। ਇਸ ਵਿਚ ਦੱਸਿਆ ਗਿਆ ਹੈ ਕਿ ਬਚਾਅ ਕਾਰਜ ਵਿਚ ਕੇਰਲ ਤੋਂ ਇਲਾਵਾ ਬਿਹਾਰ, ਤਾਮਿਲਨਾਡੂ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਝਾਰਖੰਡ, ਉੜੀਸਾ ਅਤੇ ਕਰਨਾਟਕ ਦੇ ਭਾਰੀ ਮਸ਼ੀਨ ਆਪਰੇਟਰ ਸ਼ਾਮਲ ਹਨ। ਇਸ ਲਈ ਵਿਭਾਗ ਵੱਖ-ਵੱਖ ਭਾਸ਼ਾਵਾਂ ਵਿਚ ਸਲਾਹ ਪ੍ਰਦਾਨ ਕਰ ਰਿਹਾ ਹੈ। ਬਿਆਨ ਮੁਤਾਬਕ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਲੋਕਾਂ ਨੂੰ ਮਾਨਸਿਕ ਸਿਹਤ ਸੰਭਾਲ ਅਤੇ ਮਨੋਵਿਗਿਆਨਕ ਸਹਾਇਤਾ ਪ੍ਰਦਾਨ ਕਰਨ ਲਈ 'ਮੋਬਾਈਲ ਮਾਨਸਿਕ ਸਿਹਤ ਯੂਨਿਟ' ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਇਕ ਬਿਆਨ 'ਚ ਕਿਹਾ ਕਿ 'ਮੋਬਾਈਲ ਮੈਂਟਲ ਹੈਲਥ ਯੂਨਿਟ' ਵਿਅਕਤੀਗਤ ਅਤੇ ਸਮੂਹ ਦੋਹਾਂ ਤਰ੍ਹਾਂ ਦੀ ਕਾਊਂਸਲਿੰਗ ਪ੍ਰਦਾਨ ਕਰ ਰਹੀ ਹੈ ਅਤੇ ਮੈਡੀਕਲ ਕਾਲਜ ਦੇ ਡਾਕਟਰਾਂ ਦੀਆਂ ਸੇਵਾਵਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਜਾਰਜ ਨੇ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਕੋਈ ਵੀ ਵਿਅਕਤੀ ਸਿਹਤ ਵਿਭਾਗ ਦੀ ਪ੍ਰਵਾਨਗੀ ਤੋਂ ਬਿਨਾਂ ਕੈਂਪਾਂ ਵਿੱਚ ਦਾਖ਼ਲ ਨਹੀਂ ਹੋਵੇਗਾ ਅਤੇ ਨਾ ਹੀ ਕੌਂਸਲਿੰਗ ਕਰੇਗਾ। ਉਹਨਾਂ ਨੇ ਕਿਹਾ ਕਿ ਆਫ਼ਤ ਪ੍ਰਭਾਵਿਤ ਖੇਤਰ ਵਿੱਚ ਕੈਂਪਾਂ ਅਤੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਮਾਹਰ ਇਲਾਜ ਮੁਹੱਈਆ ਕਰਵਾਉਣ ਲਈ ਇੱਕ ਸੁਪਰ-ਸਪੈਸ਼ਲਿਟੀ ਟੈਲੀ-ਕਸਲਟੇਸ਼ਨ ਸੇਵਾ ਵੀ ਉਪਲਬਧ ਕਰਵਾਈ ਜਾਵੇਗੀ। ਰਾਜ ਦੇ ਉੱਚ ਸਿੱਖਿਆ ਅਤੇ ਸਮਾਜਿਕ ਨਿਆਂ ਮੰਤਰੀ ਆਰ ਬਿੰਦੂ ਨੇ ਇੱਕ ਵੱਖਰੇ ਬਿਆਨ ਵਿੱਚ ਕਿਹਾ ਕਿ ਆਫ਼ਤ ਪ੍ਰਭਾਵਿਤ ਲੋਕਾਂ ਨੂੰ ਟੈਲੀ-ਕਾਉਂਸਲਿੰਗ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ - ਨੌਕਰੀ ਨਾ ਮਿਲੀ ਤਾਂ ਦੇ ਦਿੱਤੀ ਕੇਂਦਰ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹੈਰਾਨੀਜਨਕ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8