ਕੇਰਲ ਦੇ ਨਵੇਂ ਮੁੱਖ ਮੰਤਰੀ ਬਣੇ ਵੀ.ਡੀ. ਸਤੀਸ਼ਨ, ਕੈਬਨਿਟ ਦੇ 20 ਮੰਤਰੀਆਂ ਸਣੇ ਚੁੱਕੀ ਸਹੁੰ

Monday, May 18, 2026 - 10:46 AM (IST)

ਕੇਰਲ ਦੇ ਨਵੇਂ ਮੁੱਖ ਮੰਤਰੀ ਬਣੇ ਵੀ.ਡੀ. ਸਤੀਸ਼ਨ, ਕੈਬਨਿਟ ਦੇ 20 ਮੰਤਰੀਆਂ ਸਣੇ ਚੁੱਕੀ ਸਹੁੰ

ਨੈਸ਼ਨਲ ਡੈਸਕ: ਕੇਰਲ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਸਰਕਾਰ ਦੀ ਅਗਵਾਈ ਵਿਚ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਵੀ.ਡੀ. ਸਤੀਸ਼ਨ ਨੂੰ ਕੇਰਲ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਈ ਗਈ। ਇਸ ਮੌਕੇ ਵੀ.ਡੀ. ਸਤੀਸ਼ਨ ਦੇ ਨਾਲ-ਨਾਲ ਉਨ੍ਹਾਂ ਦੇ 22 ਕੈਬਨਿਟ ਮੰਤਰੀਆਂ ਨੇ ਵੀ ਆਪਣੇ ਅਹੁਦੇ ਹੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਹੋਰ ਆਗੂ ਮੌਜੂਦ ਸਨ। 

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਕੇਰਲ ਦੇ ਸਾਬਕਾ ਮੁੱਖ ਮੰਤਰੀ ਪਿਨਾਰਾਈ ਵਿਜਯਨ, ਖੱਬੇ ਪੱਖੀ ਨੇਤਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੁਮਾਇੰਦੇ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਇੱਥੇ ਸੈਂਟਰਲ ਸਟੇਡੀਅਮ ਵਿਖੇ ਹੋਇਆ, ਜਿਥੇ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਲਗਭਗ 10,000 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਵਿਸ਼ਾਲ ਪੰਡਾਲ ਲਗਾਇਆ ਗਿਆ ਹੈ। ਇਸ ਸਮਾਗਮ ਲਈ ਕੇਰਲ ਭਰ ਤੋਂ ਹਜ਼ਾਰਾਂ ਕਾਂਗਰਸੀ ਵਰਕਰ ਰਾਜ ਦੀ ਰਾਜਧਾਨੀ ਪਹੁੰਚੇ। ਦੱਸ ਦੇਈਏ ਕਿ 140 ਮੈਂਬਰੀ ਕੇਰਲ ਵਿਧਾਨ ਸਭਾ ਲਈ ਚੋਣਾਂ 9 ਅਪ੍ਰੈਲ ਨੂੰ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ 4 ਮਈ ਨੂੰ ਐਲਾਨੇ ਗਏ ਸਨ। ਕਾਂਗਰਸ ਦੀ ਅਗਵਾਈ ਵਾਲੇ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਨੇ 102 ਸੀਟਾਂ ਜਿੱਤੀਆਂ, ਜਦੋਂ ਕਿ ਖੱਬੇ ਪੱਖੀ ਡੈਮੋਕ੍ਰੇਟਿਕ ਫਰੰਟ (ਐਲਡੀਐਫ) ਨੂੰ 35 ਅਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News