‘ਇਕ ਰਾਸ਼ਟਰ, ਇਕ ਚੋਣ’ ਦੀਆਂ ਪ੍ਰਮੁੱਖ ਸਿਫਾਰਸ਼ਾਂ ‘ਤਰੁੱਟੀਪੂਰਨ’ : ਕੁਰੈਸ਼ੀ

Saturday, Sep 21, 2024 - 12:29 AM (IST)

ਨਵੀਂ ਦਿੱਲੀ, (ਭਾਸ਼ਾ)- ਸਾਬਕਾ ਮੁੱਖ ਚੋਣ ਕਮਿਸ਼ਨਰ ਐੱਸ. ਵਾਈ. ਕੁਰੈਸ਼ੀ ਨੇ ‘ਇਕ ਰਾਸ਼ਟਰ, ਇਕ ਚੋਣ’ ਦੀ ਵਿਹਾਰਕਤਾ ਅਤੇ ਇਸ ਦੇ ਸੰਭਾਵੀ ਅਸਰਾਂ ’ਤੇ ਚਿੰਤਾ ਪ੍ਰਗਟਾਉਂਦੇ ਹੋਏ ਇਸ ਦੀਆਂ ਕੁੱਝ ਪ੍ਰਮੁੱਖ ਸਿਫਾਰਸ਼ਾਂ ਨੂੰ ‘ਤਰੁੱਟੀਪੂਰਨ’ ਕਰਾਰ ਦਿੱਤਾ ਅਤੇ ਇਨ੍ਹਾਂ ਮੁੱਦਿਆਂ ’ਤੇ ਸੰਸਦ ’ਚ ਬਹਿਸ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਵਾਲੀ ਕਮੇਟੀ ਦੀ ਸਿਫਾਰਸ਼ ਦੇ ਬਰਾਬਰ ‘ਇਕ ਰਾਸ਼ਟਰ, ਇਕ ਚੋਣ’ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ।

ਕਮੇਟੀ ਨੇ ਪਹਿਲੇ ਕਦਮ ਦੇ ਤੌਰ ’ਤੇ ਲੋਕ ਸਭਾ ਅਤੇ ਸੂਬਾ ਵਿਧਾਨ ਸਭਾਵਾਂ ਲਈ ਇਕੱਠੀਆਂ ਚੋਣਾਂ ਕਰਵਾਉਣ ਅਤੇ ਉਸ ਤੋਂ ਬਾਅਦ 100 ਦਿਨਾਂ ਦੇ ਅੰਦਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਕਰਾਉਣ ਦੀ ਸਿਫਾਰਿਸ਼ ਕੀਤੀ ਹੈ। ਇਸ ਕਦਮ ਨਾਲ ਰਾਸ਼ਟਰੀ ਪੱਧਰ ’ਤੇ ਇਕ ਬਹਿਸ ਛਿੜ ਗਈ ਹੈ। ਵਿਰੋਧੀ ਪਾਰਟੀਆਂ ਨੇ ਇਸ ਨੂੰ ਗ਼ੈਰ-ਵਿਹਾਰਕ ਦੱਸਿਆ ਹੈ।


Rakesh

Content Editor

Related News