G-20 ਸੰਮਲੇਨ ਤੋਂ ਪਹਿਲਾਂ ਦਿੱਲੀ ਦੇ 5 ਮੈਟਰੋ ਸਟੇਸ਼ਨਾਂ ''ਤੇ ਲਿਖੇ ਗਏ ਖ਼ਾਲਿਸਤਾਨ ਸੰਬੰਧੀ ਨਾਅਰੇ
Sunday, Aug 27, 2023 - 12:49 PM (IST)
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਜੀ-20 ਸਿਖਰ ਸੰਮੇਲਨ 9 ਅਤੇ 10 ਸਤੰਬਰ ਨੂੰ ਆਯੋਜਿਤ ਹੋਣ ਵਾਲਾ ਹੈ। ਇਸ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਵੀ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਵਿਚ ਦਿੱਲੀ ਦੇ 5 ਮੈਟਰੋ ਸਟੇਸ਼ਨਾਂ 'ਤੇ ਖਾਲਿਸਤਾਨ ਸੰਬੰਧੀ ਨਾਅਰੇ ਲਿਖੇ ਹੋਏ ਹਨ। ਇਨ੍ਹਾਂ ਨਾਅਰਿਆਂ 'ਚ 'ਦਿੱਲੀ ਬਣੇਗਾ ਖਾਲਿਸਤਾਨ ਅਤੇ ਖਾਲਿਸਤਾਨ ਜ਼ਿੰਦਾਬਾਦ' ਲਿਖਿਆ ਗਿਆ ਹੈ। ਜੀ-20 ਸਿਖਰ ਸੰਮੇਲਨ ਤੋਂ ਠੀਕ ਪਹਿਲਾਂ ਇਸ ਘਟਨਾ ਨਾਲ ਦਿੱਲੀ 'ਚ ਹੜਕੰਪ ਮਚ ਗਿਆ ਹੈ। ਦਿੱਲੀ ਪੁਲਸ ਇਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਰਹੀ ਹੈ। ਇਸ ਤੋਂ ਇਲਾਵਾ ਖੁਫ਼ੀਆ ਏਜੰਸੀਆਂ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਿੱਲੀ ਪੁਲਸ ਨੇ ਖਾਲਿਸਤਾਨੀ ਨਾਅਰਿਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਨੇ ਦਿੱਲੀ ਮੈਟਰੋ ਸਟੇਸ਼ਨਾਂ ਦੇ ਫੁਟੇਜ ਜਾਰੀ ਕੀਤੇ, ਜਿੱਥੇ ਖਾਲਿਸਤਾਨ ਸਮਰਥਕ ਨਾਅਰੇ ਲਿਖੇ ਹੋਏ ਹਨ। ਐੱਸ.ਐੱਫ.ਜੇ. ਵਰਕਰ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ 'ਤੇ ਸ਼ਿਵਾਜੀ ਪਾਰਕ ਤੋਂ ਪੰਜਾਬੀ ਬਾਗ ਤੱਕ ਖਾਲਿਸਤਾਨ ਸਮਰਥਕ ਨਾਅਰੇ ਨਾਲ ਮੌਜੂਦ ਸਨ। ਸਿਖਰ ਸੰਮੇਲਨ ਦਾ ਆਯੋਜਨ ਰਾਸ਼ਟਰੀ ਰਾਜਧਾਨੀ ਨਚ 9 ਅਤੇ 10 ਸਤੰਬਰ ਨੂੰ ਕੀਤਾ ਜਾਵੇਗਾ। ਇਸ 'ਚ ਯੂਰਪੀ ਸੰਘ ਅਤੇ ਬੁਲਾਏ ਗਏ ਮਹਿਮਾਨ ਦੇਸ਼ਾਂ ਦੇ 30 ਤੋਂ ਵੱਧ ਰਾਸ਼ਟਰੀ ਪ੍ਰਧਾਨ ਅਤੇ ਸੀਨੀਅਰ ਅਧਿਕਾਰੀਆਂ ਅਤੇ 14 ਅੰਤਰਰਾਸ਼ਟਰੀ ਸੰਗਠਨਾਂ ਦੇ ਮੁਖੀਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8