''ਖਾਲਿਸਤਾਨ ਜ਼ਿੰਦਾਬਾਦ'' ਦਾ ਨਾਅਰਾ ਲਿਖਣ ਵਾਲੇ 2 ਦੋਸ਼ੀਆਂ ''ਤੇ ਚਲਾਇਆ ਜਾਵੇਗਾ ਮੁਕੱਦਮਾ
Tuesday, Aug 08, 2023 - 07:33 PM (IST)
ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਇਸ ਸਾਲ ਦੇ ਸ਼ੁਰੂ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਵੱਲੋਂ ਕਥਿਤ ਤੌਰ 'ਤੇ ‘ਖਾਲਿਸਤਾਨ ਜ਼ਿੰਦਾਬਾਦ’ ਵਰਗੇ ਦੇਸ਼ ਵਿਰੋਧੀ ਨਾਅਰੇ ਕੰਧਾਂ 'ਤੇ ਲਿਖਣ ਦੇ ਦੋਸ਼ ਵਿੱਚ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਵਿਕਰਮ ਸਿੰਘ ਤੇ ਬਲਰਾਮ ਸਿੰਘ ਨੂੰ ਦਿੱਲੀ ਪੁਲਸ ਨੇ ਵਿਕਾਸਪੁਰੀ, ਜਨਕਪੁਰੀ, ਪੱਛਮੀ ਵਿਹਾਰ, ਪੀਰਾਗੜ੍ਹੀ, ਮੀਰਾ ਬਾਗ ਅਤੇ ਪੱਛਮੀ ਦਿੱਲੀ ਦੇ ਹੋਰ ਆਸ-ਪਾਸ ਦੇ ਇਲਾਕਿਆਂ 'ਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿੱਚ 19 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਵਿਜੀਲੈਂਸ ਦੇ ਡਰੋਂ ਭੱਜੇ 2 ਪੁਲਸ ਮੁਲਾਜ਼ਮ, ਸੜਕ 'ਤੇ ਗੱਡੀ ਹੋਈ ਖਰਾਬ ਤਾਂ ਐਕਟਿਵਾ ਲੈ ਕੇ ਹੋਏ ਫਰਾਰ
ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਹ ਭਗੌੜੇ ਵੱਖਵਾਦੀ ਅਤੇ ਐੱਸਐੱਫਜੇ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ 'ਤੇ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਪ ਰਾਜਪਾਲ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਫ਼ੌਜਦਾਰੀ ਜ਼ਾਬਤਾ ਸੰਘਤਾ (ਸੀਆਰਪੀਸੀ)-1973 ਦੀ ਧਾਰਾ 196 (1) ਤਹਿਤ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਭਾਰਤੀ ਦੰਡਾਵਲੀ ਦੀ ਧਾਰਾ 153-ਬੀ ਤੇ 120-ਬੀ ਤਹਿਤ ਕੀਤੇ ਗਏ ਅਪਰਾਧ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਸੀ।
ਇਹ ਵੀ ਪੜ੍ਹੋ : ਅਜਬ-ਗਜ਼ਬ : 90 ਪੋਤੇ-ਪੋਤੀਆਂ ਵਾਲੇ 'ਦਾਦਾ' ਨੇ 95 ਸਾਲ ਦੀ ਉਮਰ ’ਚ ਧੂਮਧਾਮ ਨਾਲ ਕਰਵਾਇਆ ਦੂਜਾ ਵਿਆਹ
ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਦਿੱਲੀ ਪੁਲਸ ਨੇ ਸੀਸੀਟੀਵੀ ਫੁਟੇਜ, ਅਦਾਇਗੀਆਂ ਦੇ ਸਬੂਤ ਵਾਲੀਆਂ ਯੂਐੱਸਬੀ ਪੈੱਨ ਡਰਾਈਵਜ਼ ਇਕੱਠੀਆਂ ਕੀਤੀਆਂ। ਉਨ੍ਹਾਂ ਥਾਵਾਂ 'ਤੇ ਉਨ੍ਹਾਂ ਦੇ ਫੋਨਾਂ ਦੀ ਲੋਕੇਸ਼ਨ ਦਾ ਪਤਾ ਲਗਾਇਆ, ਜਿੱਥੇ ਦੇਸ਼ ਵਿਰੋਧੀ ਗ੍ਰਾਫਿਟੀ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਪਾਈਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਪੰਨੂ ਅਜਿਹੀ ਗ੍ਰਾਫਿਟੀ ਰਾਹੀਂ ਵੱਖਵਾਦ ਨੂੰ ਸਮਰਥਨ ਅਤੇ ਉਤਸ਼ਾਹਿਤ ਕਰ ਰਿਹਾ ਹੈ ਅਤੇ ਭਾਰਤ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚ ਰਿਹਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8