ਕੈਨੇਡਾ 'ਚ ਖਾਲਿਸਤਾਨੀ ਅਨਸਰਾਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ 'ਤੇ ਭਾਰਤ ਨੇ ਗੁੱਸਾ ਕੀਤਾ ਜ਼ਾਹਰ

Monday, Nov 04, 2024 - 01:11 PM (IST)

ਕੈਨੇਡਾ 'ਚ ਖਾਲਿਸਤਾਨੀ ਅਨਸਰਾਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ 'ਤੇ ਭਾਰਤ ਨੇ ਗੁੱਸਾ ਕੀਤਾ ਜ਼ਾਹਰ

ਓਟਾਵਾ (ਏਜੰਸੀ)- ਭਾਰਤ ਨੇ ਕੈਨੇਡਾ ਦੇ ਬਰੈਂਪਟਨ, ਓਨਟਾਰੀਓ ਸਥਿਤ ਭਾਰਤੀ ਕੌਂਸਲੇਟ ਦੇ ਲਾਭਪਾਤਰੀ ਕੈਂਪਾਂ ਦੇ ਬਾਹਰ ਖਾਲਿਸਤਾਨੀਆਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਅਤੇ ਦੇਸ਼ ਦੀ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਕੀਤੇ ਜਾਣ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਦੀ ਤਰ੍ਹਾਂ, ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਵੈਨਕੂਵਰ ਅਤੇ ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਸਥਾਨਕ ਜੀਵਨ ਸਰਟੀਫਿਕੇਟ ਲਾਭਪਾਤਰੀਆਂ (ਕੈਨੇਡੀਅਨ ਅਤੇ ਭਾਰਤੀ) ਦੇ ਲਾਭ ਅਤੇ ਸਹੂਲਤ ਲਈ ਕੌਂਸਲੇਟ ਕੈਂਪਾਂ ਦਾ ਆਯੋਜਨ ਕੀਤਾ ਹੈ।

ਇਹ ਵੀ ਪੜ੍ਹੋ: ਬਰੈਂਪਟਨ 'ਚ ਹਿੰਦੂ ਮੰਦਰ 'ਤੇ ਹੋਏ ਹਮਲੇ 'ਤੇ PM ਟਰੂਡੋ ਦਾ ਬਿਆਨ

ਕੈਨੇਡਾ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਦੇ ਕਾਰਨ, ਕੈਨੇਡੀਅਨ ਅਧਿਕਾਰੀਆਂ ਨੂੰ ਇਹਨਾਂ ਸਮਾਗਮਾਂ ਲਈ ਸਖ਼ਤ ਸੁਰੱਖਿਆ ਉਪਾਅ ਪ੍ਰਦਾਨ ਕਰਨ ਲਈ ਪਹਿਲਾਂ ਹੀ ਬੇਨਤੀ ਕੀਤੀ ਗਈ ਸੀ, ਜੋ ਕਿ ਕੌਂਸਲੇਟ ਦੇ ਨਿਯਮਤ ਕੰਮ ਦਾ ਹਿੱਸਾ ਹੈ। ਬਿਆਨ ਵਿੱਚ ਕਿਹਾ ਗਿਆ ਹੈ, “ਅਸੀਂ (03 ਨਵੰਬਰ) ਨੂੰ ਬਰੈਂਪਟਨ ਵਿਚ ਹਿੰਦੂ ਸਭਾ ਮੰਦਰ ਦੇ ਸਹਿਯੋਗ ਨਾਲ ਮਿਲ ਕੇ ਆਯੋਜਿਤ ਕੀਤੇ ਕੌਂਸਲਰ ਕੈਂਪ ਦੇ ਬਾਹਰ ਭਾਰਤ ਵਿਰੋਧੀ ਤੱਤਾਂ ਦੁਆਰਾ ਕੀਤੀ ਹਿੰਸਕ ਕਾਰਵਾਈ ਦੇਖੀ ਹੈ। ਇਹ ਦੇਖਣਾ ਬਹੁਤ ਨਿਰਾਸ਼ਾਜਨਕ ਹੈ ਕਿ ਸਾਡੇ ਕੌਂਸਲੇਟਾਂ ਵੱਲੋਂ ਸਥਾਨਕ ਸਹਿ-ਆਯੋਜਕਾਂ ਦੇ ਪੂਰੇ ਸਹਿਯੋਗ ਨਾਲ ਆਯੋਜਿਤ ਕੀਤੇ ਜਾਣ ਵਾਲੇ ਰੁਟੀਨ ਕੌਂਸਲਰ ਸਬੰਧੀ ਕੰਮਾਂ ਵਿੱਚ ਅਜਿਹੇ ਵਿਘਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਅਸੀਂ ਭਾਰਤੀ ਨਾਗਰਿਕਾਂ ਸਮੇਤ ਬਿਨੈਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਡੂੰਘੇ ਚਿੰਤਤ ਹਾਂ, ਜਿਨ੍ਹਾਂ ਦੀ ਮੰਗ 'ਤੇ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ।'

ਇਹ ਵੀ ਪੜ੍ਹੋ: ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਲੀਵਰੇ ਸਣੇ ਹੋਰ ਨੇਤਾਵਾਂ ਨੇ ਹਿੰਦੂ ਸਭਾ ਮੰਦਰ 'ਤੇ ਹਮਲੇ ਦੀ ਕੀਤੀ ਨਿੰਦਾ

ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿਰੋਧੀ ਤੱਤਾਂ ਦੇ ਇਨ੍ਹਾਂ ਯਤਨਾਂ ਦੇ ਬਾਵਜੂਦ, ਸਾਡਾ ਕੌਂਸਲੇਟ ਭਾਰਤੀ ਅਤੇ ਕੈਨੇਡੀਅਨ ਬਿਨੈਕਾਰਾਂ ਨੂੰ 1000 ਤੋਂ ਵੱਧ ਜੀਵਨ ਸਰਟੀਫਿਕੇਟ ਜਾਰੀ ਕਰਨ ਵਿੱਚ ਕਾਮਯਾਬ ਰਿਹਾ। ਵੈਨਕੂਵਰ ਅਤੇ ਸਰੀ ਵਿੱਚ 2-3 ਨਵੰਬਰ ਨੂੰ ਲਗਾਏ ਗਏ ਇਸੇ ਤਰ੍ਹਾਂ ਦੇ ਕੈਂਪਾਂ ਵਿੱਚ ਵੀ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਅਤੇ ਭਾਰਤੀ ਡਿਪਲੋਮੈਟਾਂ ਅਤੇ ਅਧਿਕਾਰੀਆਂ, ਸਥਾਨਕ ਪ੍ਰਬੰਧਕਾਂ ਅਤੇ ਸਥਾਨਕ ਹਾਜ਼ਰੀਨ ਲੋਕਾਂ ਲਈ ਲਗਾਤਾਰ ਪੈਦਾ ਹੋਏ ਰਹੇ ਖਤਰਿਆਂ ਨੂੰ ਵੇਖਦੇ ਹੋਏ ਅਗਲੇ ਨਿਰਧਾਰਤ ਕੌਂਸਲਰ ਕੈਂਪਾਂ ਦਾ ਆਯੋਜਨ ਸਥਾਨਕ ਅਧਿਕਾਰੀਆਂ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦੇ ਅਧੀਨ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਵਿਘਨ ਕਾਰਨ ਕੈਂਪ ਲਗਾਉਣਾ ਸੰਭਵ ਨਹੀਂ ਹੈ, ਤਾਂ ਉਨ੍ਹਾਂ ਸੇਵਾਵਾਂ ਨੂੰ ਪ੍ਰਦਾਨ ਕਰਨ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ, ਜਿਸ ਨਾਲ ਬਦਕਿਸਮਤੀ ਨਾਲ ਇਨ੍ਹਾਂ ਸੇਵਾਵਾਂ ਦੇ ਸਥਾਨਕ ਉਪਭੋਗਤਾਵਾਂ ਨੂੰ ਅਸੁਵਿਧਾ ਹੋ ਸਕਦੀ ਹੈ।

ਇਹ ਵੀ ਪੜ੍ਹੋ: ਹਵਾ 'ਚ ਘੁਲਿਆ ਜ਼ਹਿਰ, ਲਹਿੰਦੇ ਪੰਜਾਬ 'ਚ ਹਫਤੇ ਲਈ ਸਕੂਲ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News