G20 ਸੰਮੇਲਨ ਤੋਂ ਪਹਿਲਾਂ ਕੁਰੂਕਸ਼ੇਤਰ 'ਚ ਦਿੱਸੀ ਖਾਲਿਸਤਾਨੀ ਗਤੀਵਿਧੀ, ਕੰਧ 'ਤੇ ਲਿਖਿਆ- ਪੰਜਾਬ ਭਾਰਤ ਦਾ ਹਿੱਸਾ ਨਹੀਂ
Wednesday, Sep 06, 2023 - 11:35 AM (IST)
ਕੁਰੂਕਸ਼ੇਤਰ (ਧਮੀਜਾ)– ਕੁਰੂਕਸ਼ੇਤਰ ਦੇ ਰੇਲਵੇ ਸਟੇਸ਼ਨ ਦੀ ਇਕ ਕੰਧ ’ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੀ ਅਲਰਟ ਹੋ ਗਈਆਂ ਹਨ। ਇਨ੍ਹਾਂ ਨਾਅਰਿਆਂ ਵਿਚ ਪੰਜਾਬੀ ’ਚ ਲਿਖਿਆ ਗਿਆ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਨਾਅਰਿਆਂ ਦੇ ਨਾਲ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਵੀ ਲਿਖਿਆ ਹੋਇਆ ਸੀ। ਸੂਚਨਾ ਮਿਲਣ ’ਤੇ ਰੇਲਵੇ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਨਾਅਰਿਆਂ ਦੇ ਉਪਰ ਪੇਂਟ ਕਰਵਾਇਆ। ਘਟਨਾ ਤੋਂ ਬਾਅਦ ਰੇਲਵੇ ਸਟੇਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- G20 ਸੰਮੇਲਨ: ਰਾਤ ਦੇ ਭੋਜਨ ਦੇ ਸੱਦੇ 'ਚ ਰਾਸ਼ਟਰਪਤੀ ਨੂੰ ਕਿਹਾ ਗਿਆ 'ਪ੍ਰੈਜ਼ੀਡੈਂਟ ਆਫ਼ ਭਾਰਤ', ਛਿੜਿਆ ਵਿਵਾਦ
ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਇਹ ਕੰਧ ਰੇਲਵੇ ਸਟੇਸ਼ਨ ਦੇ ਅੰਦਰ ਹੀ ਹੈ। ਸਵੇਰੇ ਸੂਚਨਾ ਮਿਲਦਿਆਂ ਹੀ ਜੀ. ਆਰ. ਪੀ. ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਤਿਉਹਾਰਾਂ ਅਤੇ ਜੀ-20 ਸੰਮੇਲਨ ਦੀ ਸ਼ੁਰੂਆਤ ਤੋਂ ਪਹਿਲਾਂ ਅਜਿਹੀ ਘਟਨਾ ਵਾਪਰਨ ਨਾਲ ਪ੍ਰਸ਼ਾਸਨ ਵੀ ਹੱਕਾ-ਬੱਕਾ ਹੈ। ਲਗਭਗ ਇਕ ਸਾਲ ਪਹਿਲਾਂ ਇਕ ਜੇਲ ਦੀ ਕੰਧ ’ਤੇ ਵੀ ਖਾਲਿਸਤਾਨੀ ਨਾਅਰੇ ਲਿਖੇ ਹੋਏ ਮਿਲੇ ਸਨ। ਜੀ. ਆਰ. ਪੀ. ਥਾਣਾ ਮੁਖੀ ਓਮ ਪ੍ਰਕਾਸ਼ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਫੜ ਲਿਆ ਜਾਵੇਗਾ।
ਇਹ ਵੀ ਪੜ੍ਹੋ- ਦਿੱਲੀ 'ਚ CM ਕੇਜਰੀਵਾਲ ਤੇ ਉਪ ਰਾਜਪਾਲ ਨੇ ਮਿਲ ਕੇ 400 ਇਲੈਕਟ੍ਰਿਕ ਬੱਸਾਂ ਨੂੰ ਵਿਖਾਈ ਹਰੀ ਝੰਡੀ
ਫਿਲਹਾਲ ਕੁਰੂਕਸ਼ੇਤਰ ਪੁਲਸ ਨੇ ਇਸ ਪੂਰੇ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਆਫ ਕੈਮਰਾ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਅਤੇ ਜਾਂਚ ਏਜੰਸੀਆਂ ਸਾਂਝੇ ਤੌਰ 'ਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇਹ ਖਾਲਿਸਤਾਨੀ ਸਮਰਥਕ ਪੰਜਾਬ 'ਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜ਼ਾਮ ਦਿੰਦੇ ਸਨ। ਹੁਣ ਉਹ ਹਰਿਆਣਾ ਸਮੇਤ ਭਾਰਤ ਦੇ ਹੋਰ ਸੂਬਿਆਂ ਵਿਚ ਸਰਗਰਮ ਹੋ ਗਏ ਹਨ।
ਇਹ ਵੀ ਪੜ੍ਹੋ- ਦਿੱਲੀ 'ਚ ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਮੌਤ ਦੀ ਸਜ਼ਾ, ਅਪਰਾਧ ਜਾਣ ਕੰਬ ਜਾਵੇਗੀ ਰੂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8