ਅਹਿਮ ਖ਼ਬਰ : ਖ਼ਾਲਿਸਤਾਨੀ ਅੱਤਵਾਦੀ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਨੂੰ NIA ਨੇ ਕੀਤਾ ਗ੍ਰਿਫ਼ਤਾਰ
Monday, Nov 21, 2022 - 11:15 PM (IST)
ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਇਕ ਅਧਿਕਾਰੀ ਨੇ ਸੋਮਵਾਰ ਦੱਸਿਆ ਕਿ ਦਿੱਲੀ ਹਵਾਈ ਅੱਡੇ ਤੋਂ 5 ਲੱਖ ਰੁਪਏ ਦੇ ਇਨਾਮੀ ਖ਼ਾਲਿਸਤਾਨੀ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਅਤੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ. ਐੱਲ. ਐੱਫ.) ਵਰਗੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਰਹੇ ਕੁਲਵਿੰਦਰਜੀਤ ਸਿੰਘ ਉਰਫ ‘ਖਾਨਪੁਰੀਆ’ ਨੂੰ ਸ਼ੁੱਕਰਵਾਰ ਬੈਂਕਾਕ ਤੋਂ ਇਥੇ ਪਹੁੰਚਣ ਤੋਂ ਬਾਅਦ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ : ਅੱਤਵਾਦੀ ਰਿੰਦਾ ਦੀ ਮੌਤ ’ਤੇ ISI ਦਾ ਦਾਅਵਾ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਾਬੂ, ਪੜ੍ਹੋ Top 10
ਖਾਨਪੁਰੀਆ ਪੰਜਾਬ ’ਚ ਚੁਣ-ਚੁਣ ਕੇ ਕਤਲ ਦੇ ਮਾਮਲਿਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਣ ਸਮੇਤ ਕਈ ਅੱਤਵਾਦੀ ਮਾਮਲਿਆਂ ’ਚ ਸ਼ਾਮਲ ਤੇ ਲੋੜੀਂਦਾ ਸੀ। ਉਹ 2019 ਤੋਂ ਫਰਾਰ ਚੱਲ ਰਿਹਾ ਸੀ ਅਤੇ ਐੱਨ. ਆਈ. ਏ. ਨੇ ਉਸ ਬਾਰੇ ਜਾਣਕਾਰੀ ਦੇਣ ’ਤੇ ਪੰਜ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : CIA ਸਟਾਫ਼ ਫ਼ਰੀਦਕੋਟ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗ੍ਰਿਫ਼ਤਾਰ