ਕਿਸਾਨਾਂ ਲਈ ਖ਼ਾਲਸਾ ਏਡ ਦਾ ਨਵਾਂ ਉਪਰਾਲਾ, ਸਿੰਘੂ ਸਰਹੱਦ ''ਤੇ ਸ਼ੁੱਧ ਪਾਣੀ ਪੀਣ ਲਈ ਲਾਇਆ ਵਾਟਰ ਪਿਊਰੀਫਾਇਰ

01/23/2021 9:29:53 PM

ਨਵੀਂ ਦਿੱਲੀ - ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਯਾਨੀ ਕਿ ਸ਼ਨੀਵਾਰ ਨੂੰ ਕਿਸਾਨ ਅੰਦੋਲਨ 59ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਦਿਨੋਂ ਦਿਨ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਵੀ। ਇਸ ਦੇ ਲਈ ਖ਼ਾਲਸਾ ਏਡ ਦੀ ਟੀਮ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੀ ਹੈ।
ਇਹ ਵੀ ਪੜ੍ਹੋ- ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ

ਖ਼ਾਲਸਾ ਏਡ ਇੰਡੀਆ ਦੀ ਟੀਮ ਨੇ ਕਿਸਾਨਾਂ ਲਈ ਇਕ ਬਹੁਤ ਹੀ ਵਧੀਆ ਕਦਮ ਚੁੱਕਿਆ ਹੈ। ਦਿੱਲੀ ਦੇ ਬਾਰਡਰਾਂ 'ਤੇ ਪੀਣ ਵਾਲੇ ਪਾਣੀ ਨਾਲ ਕਿਸਾਨਾਂ ਨੂੰ ਕਾਫੀ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੂੰ ਧਿਆਨ ਵਿੱਚ ਰੱਖ ਕੇ ਖ਼ਾਲਸਾ ਏਡ ਇੰਡੀਆ ਦੀ ਟੀਮ ਨੇ ਸਿੰਘੂ ਬਾਰਡਰ 'ਤੇ ਬਣੇ ਸਟੇਜ ਤੋਂ ਕਰੀਬ 500 ਮੀਟਰ ਦੂਰ ਇਕ ਵਾਟਰ ਪਿਊਰੀਫਾਇਰ ਸਥਾਪਤ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਪੀਣ ਲਈ ਸਾਫ ਪਾਣੀ ਮਿਲ ਸਕੇ। ਪਲਾਸਟਿਕ ਵਾਲੇ ਬੋਤਲਬੰਦ ਪਾਣੀ ਨਾਲ ਪ੍ਰਦੂਸ਼ਣ ਵੀ ਬਹੁਤ ਫੈਲ ਰਿਹਾ ਸੀ ਅਤੇ ਇਸ ਨਾਲ ਕਿਸਾਨਾਂ ਨੂੰ ਕਾਫੀ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਸੀ। 
ਇਹ ਵੀ ਪੜ੍ਹੋ- ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

Inder Prajapati

This news is Content Editor Inder Prajapati