ਖ਼ਾਲਸਾ ਏਡ ਨੇ ਕਿਸਾਨਾਂ ਦੀ ਮਦਦ ਲਈ ਟਿਕਰੀ ਸਰਹੱਦ 'ਤੇ ਖੋਲ੍ਹਿਆ 'ਕਿਸਾਨ ਮਾਲ' (ਵੀਡੀਓ)

12/23/2020 2:06:49 PM

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 28ਵੇਂ ਦਿਨ ਵੀ ਜਾਰੀ ਹੈ। ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਨਹੀਂ ਲੈਣਾ ਚਾਹੁੰਦੀ ਹੈ। ਇਸ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾਏ ਹੋਏ ਹਨ। ਕਿਸਾਨਾਂ ਨੂੰ ਲੋਕਾਂ ਵਲੋਂ ਹਰ ਤਰ੍ਹਾਂ ਦੀ ਮਦਦ ਮਿਲ ਰਹੀ ਹੈ। ਉੱਥੇ ਹੀ ਖਾਲਸਾ ਏਡ ਵਲੋਂ ਕਿਸਾਨਾਂ ਲਈ 'ਕਿਸਾਨ ਮਾਲ' ਖੋਲ੍ਹਿਆ ਗਿਆ ਹੈ। ਜਿੱਥੇ ਕਿਸਾਨਾਂ ਨੂੰ ਜਿਹੜੀ ਚੀਜ਼ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਮਿਲ ਜਾਵੇਗੀ। ਮਾਲ 'ਚ ਕੱਪੜਿਆਂ ਤੋਂ ਲੈ ਕੇ ਖਾਣ-ਪੀਣ ਦੇ ਸਮਾਨ ਤੱਕ ਸਾਰਾ ਕਝ ਉਪਲੱਬਧ ਹੈ। ਇੱਥੇ ਬੂਟਾਂ ਸਮੇਤ ਹੋਰ ਵੀ ਚੀਜ਼ਾਂ ਉਪਲੱਬਧ ਹਨ। ਇਹ ਮਾਲ ਟਿਕਰੀ ਸਰਹੱਦ 'ਤੇ ਖੋਲ੍ਹਿਆ ਗਿਆ ਹੈ। ਇੱਥੇ ਕਿਸਾਨਾਂ ਨੂੰ ਕਾਫ਼ੀ ਚੀਜ਼ਾਂ ਦੀ ਪਰੇਸ਼ਾਨੀ ਆ ਰਹੀ ਸੀ, ਜਿਸ ਕਾਰਨ ਖ਼ਾਲਸਾ ਏਡ ਨੇ ਇਹ ਉਪਰਾਲਾ ਕੀਤਾ ਹੈ।

ਇਹ ਵੀ ਪੜ੍ਹੋ : ਨਰੇਂਦਰ ਤੋਮਰ ਨੇ ਮੁੜ ਦੁਹਰਾਈ ਗੱਲ, ਅਸੀਂ ਗੱਲਬਾਤ ਲਈ ਤਿਆਰ, ਤਾਰੀਖ਼ ਤੈਅ ਕਰ ਕੇ ਦੱਸਣ ਕਿਸਾਨ

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਪਿਛਲੇ 28 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨ ’ਚ ਸੋਧ ਲਈ ਤਿਆਰ ਹੈ। ਕਿਸਾਨ ਨੂੰ ਖ਼ਦਸ਼ਾ ਹੈ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੀ ਰਹਿਮ ’ਤੇ ਨਿਰਭਰ ਹੋ ਜਾਣਗੇ। 

ਇਹ ਵੀ ਪੜ੍ਹੋ : ‘ਕੋਰੋਨਾ ਆਫ਼ਤ’ ਦੌਰਾਨ ਅੰਬਾਨੀ-ਅਡਾਨੀਆਂ ਨੇ ਨਹੀਂ ਸਗੋਂ ਗੁਰੂ ਘਰ ਤੋਂ ਆਇਆ ਸੀ ਲੰਗਰ

ਨੋਟ : ਖ਼ਾਲਸਾ ਏਡ ਦੇ ਇਸ ਉਪਰਾਲੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News