ਖਨੌਰੀ ਬਾਰਡਰ ''ਤੇ ਹਾਲਾਤ ਬਣੇ ਤਣਾਅਪੂਰਨ, ਕਿਸਾਨਾਂ ''ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ

Wednesday, Feb 21, 2024 - 07:02 PM (IST)

ਖਨੌਰੀ ਬਾਰਡਰ ''ਤੇ ਹਾਲਾਤ ਬਣੇ ਤਣਾਅਪੂਰਨ, ਕਿਸਾਨਾਂ ''ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ

ਨੈਸ਼ਨਲ ਡੈਸਕ- ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਇਸ ਸਮੇਂ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮੀਆਂ ਨੇ ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਗਿਆ। ਅੱਥਰੂ ਗੈਸ ਦੇ ਗੋਲਿਆਂ ਨਾਲ ਹਮਲੇ ਵਿਚ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਖਨੌਰੀ ਬਾਰਡਰ 'ਤੇ ਵੀ ਪੰਜਾਬ ਵਾਲੇ ਪਾਸੇ ਹਜ਼ਾਰਾਂ ਕਿਸਾਨ ਇਕੱਠੇ ਹੋਏ ਹਨ। ਉਹ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਦੂਜੇ ਪਾਸੇ ਹਰਿਆਣਾ ਵੱਲ ਬਾਰਡਰ 'ਤੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ-ਹਰਿਆਣਾ ਬਾਰਡਰ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਭੱਖ ਗਿਆ ਮਾਹੌਲ, ਸ਼ੰਭੂ ਬਾਰਡਰ 'ਤੇ ਝੜਪ 'ਚ ਜ਼ਖਮੀ ਹੋਏ SHO ਅਤੇ SP

ਇਹ ਵੀ ਪੜ੍ਹੋ- ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਹਾਈ ਕੋਰਟ 'ਚ ਦਾਇਰ ਕੀਤੀ ਪਟੀਸ਼ਨ

ਦੱਸ ਦਈਏ ਕਿ ਅੱਜ ਸਵੇਰੇ ਜਿਉਂ ਹੀ ਕਿਸਾਨਾਂ ਨੇ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਬਲਾਂ ਵੱਲੋਂ ਸਖਤੀ ਕੀਤੀ ਗਈ। ਹਾਲਾਤ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਮੁੜ ਮੀਟਿੰਗ ਬੁਲਾ ਲਈ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਉਹ ਕਿਸਾਨ ਆਗੂਆਂ ਨਾਲ 5ਵੇਂ ਗੇੜ ਦੀ ਗੱਲਬਾਤ ਲਈ ਤਿਆਰ ਹਨ।  ਖੇਤੀਬਾੜੀ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਦੀ ਗੱਲਬਾਤ ਲਈ ਤਿਆਰ ਹੈ। ਸਰਕਾਰ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਕਿਸਾਨ ਆਗੂਆਂ ਨੂੰ ਮੁੜ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News