9 ਜੂਨ ਤਕ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰੇ ਸਰਕਾਰ, ਖਾਪ ਪੰਚਾਇਤ ਨੇ ਦਿੱਤਾ ਅਲਟੀਮੇਟਮ

Saturday, Jun 03, 2023 - 05:40 AM (IST)

9 ਜੂਨ ਤਕ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰੇ ਸਰਕਾਰ, ਖਾਪ ਪੰਚਾਇਤ ਨੇ ਦਿੱਤਾ ਅਲਟੀਮੇਟਮ

ਨੈਸ਼ਨਲ ਡੈਸਕ: ਹਰਿਆਣਾ ਦੇ ਕੁਰੂਕਸ਼ੇਤਰ ਵਿਚ ਖਾਪ ਮਹਾਪੰਚਾਇਤ ਨੇ ਸ਼ੁੱਕਰਵਾਰ ਨੂੰ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਤੇ ਸਰਕਾਰ ਨੂੰ ਇਸ 'ਤੇ ਕਾਰਵਾਈ ਲਈ 9 ਜੂਨ ਤਕ ਦਾ ਸਮਾਂ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਮੰਗ ਪੂਰੀ ਨਾ ਹੋਈ ਤਾਂ ਕਿਸਾਨ 9 ਜੂਨ ਨੂੰ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਲੈ ਕੇ ਜੰਤਰ-ਮੰਤਰ ਜਾਣਗੇ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਦਿਨ ਉੱਥੇ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਸ ਨਾਲ ਝੜਪ ਹੋਈ ਸੀ। 

ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸੇ ਕਾਰਨ ਸੋਗ 'ਚ ਡੁੱਬਿਆ ਦੇਸ਼, ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਪੁਲਸ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ ਤੇ ਜੰਤਰ-ਮੰਤਰ ਤੋਂ ਉਨ੍ਹਾਂ ਦਾ ਸਾਮਾਨ ਹਟਾ ਦਿੱਤਾ ਸੀ। ਇਸ ਤੋਂ ਬਾਅਦ ਪਹਿਲਵਾਨ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਤੇ ਬਜਰੰਗ ਪੁਨੀਆ ਦੇ ਨਾਲ-ਨਾਲ ਹੋਰ ਪ੍ਰਦਰਸ਼ਨਕਾਰੀਆਂ ਵਿਰੁੱਧ FIR ਦਰਜ ਕੀਤੀ ਗਈ ਸੀ। ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮੁੱਦੇ ਨਾਲ ਸਬੰਧਤ ਅੰਦੋਲਨ ਵਿਚ ਚੁੱਕੇ ਜਾਣ ਵਾਲੇ ਅਗਲੇ ਕਦਮਾਂ 'ਤੇ ਵਿਚਾਰ ਚਰਚਾ ਕਰਨ ਲਈ ਇੱਥੇ ਖਾਪ ਮਹਾਪੰਚਾਇਤ ਦੀ ਮੀਟਿੰਗ ਹੋਈ। 

ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸੇ 'ਤੇ PM ਮੋਦੀ ਦਾ ਪਹਿਲਾ ਬਿਆਨ, ਟਵੀਟ ਕਰ ਕਹੀ ਇਹ ਗੱਲ

ਮਹਾਪੰਚਾਇਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨੂੰ ਕਿਹਾ ਕਿ ਬ੍ਰਿਜਭੂਸ਼ਣ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਹਿਲਵਾਨਾਂ ਦੇ ਖ਼ਿਲਾਫ਼ ਦਰਜ ਐੱਫ.ਆਈ.ਆਰ. ਰੱਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਮੰਗ 'ਤੇ ਕਾਰਵਾਈ ਕਰਨ ਲਈ ਸਰਕਾਰ ਨੂੰ 9 ਜੂਨ ਤਕ ਦਾ ਸਮਾਂ ਦੇ ਰਹੇ ਹਨ। ਟਿਕੈਤ ਨੇ ਦਾਅਵਾ ਕੀਤਾ ਕਿ ਮੰਗ ਪੂਰੀ ਨਾ ਹੋਣ 'ਤੇ ਦੇਸ਼ਭਰ ਵਿਚ ਮਹਾਪੰਚਾਇਤ ਕਰ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਤੇ ਸਰਕਾਰ ਨਾਲ ਵੀ ਮਿਲਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News