ਖੜਗੇ, ਰਾਹੁਲ ਤੇ ਪ੍ਰਿਯੰਕਾ ਨੇ ਜੰਮੂ ਕਸ਼ਮੀਰ ''ਚ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
Monday, Oct 21, 2024 - 12:58 PM (IST)
ਨਵੀਂ ਦਿੱਲੀ (ਵਾਰਤਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਜੰਮੂ-ਕਸ਼ਮੀਰ ਦੇ ਗਾਂਦਰਬਲ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੀ ਖੜਗੇ ਨੇ ਸੋਮਵਾਰ ਨੂੰ ਕਿਹਾ,“ਮੈਂ ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ ਕਾਇਰਾਨਾ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ 'ਚ ਕਈ ਕਰਮਚਾਰੀ ਅਤੇ ਇਕ ਡਾਕਟਰ ਮਾਰੇ ਗਏ ਹਨ। ਟਾਰਗੇਟ ਹਿੰਸਾ ਦੀ ਇਹ ਅਣਮਨੁੱਖੀ ਅਤੇ ਘਿਣਾਉਣੀ ਕਾਰਵਾਈ ਭਾਰਤ ਨੂੰ ਜੰਮੂ-ਕਸ਼ਮੀਰ 'ਚ ਮੁੱਖ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੇ ਨਿਰਮਾਣ ਤੋਂ ਨਹੀਂ ਰੋਕ ਸਕੇਗੀ। ਇਕ ਰਾਸ਼ਟਰ ਦੇ ਰੂਪ 'ਚ ਅਸੀਂ ਅੱਤਵਾਦ ਖ਼ਿਲਾਫ਼ ਆਪਣੀ ਲੜਾਈ 'ਚ ਇਕੱਠੇ ਹਾਂ। ਪੀੜਤ ਪਰਿਵਾਰਾਂ ਦੇ ਪ੍ਰਤੀ ਸਾਡੀ ਦਿਲੋਂ ਹਮਦਰਦੀ ਹੈ। ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।
ਸ਼੍ਰੀ ਗਾਂਧੀ ਨੇ ਕਿਹਾ,“ਗਾਂਦਰਬਲ 'ਚ ਅਤਿਵਾਦੀ ਹਮਲੇ 'ਚ ਇਕ ਡਾਕਟਰ ਅਤੇ ਪ੍ਰਵਾਸੀ ਮਜ਼ਦੂਰਾਂ ਸਮੇਤ ਕਈ ਲੋਕਾਂ ਦਾ ਕਤਲ ਇਕ ਬਹੁਤ ਹੀ ਕਾਇਰਤਾਪੂਰਨ ਅਤੇ ਨਾ ਮੁਆਫ਼ ਕਰਨ ਯੋਗ ਅਪਰਾਧ ਹੈ। ਮੈਂ ਸਾਰੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ।'' ਉਨ੍ਹਾਂ ਕਿਹਾ,''ਅੱਤਵਾਦੀਆਂ ਵਲੋਂ ਕੀਤੀ ਇਹ ਹਰਕਤ ਜੰਮੂ-ਕਸ਼ਮੀਰ ਦੇ ਨਿਰਮਾਣ ਅਤੇ ਲੋਕਾਂ ਦੇ ਭਰੋਸੇ ਨੂੰ ਕਦੇ ਵੀ ਨਹੀਂ ਤੋੜ ਸਕੇਗੀ। ਅੱਤਵਾਦ ਖ਼ਿਲਾਫ਼ ਇਸ ਲੜਾਈ 'ਚ ਪੂਰਾ ਦੇਸ਼ ਇਕਜੁੱਟ ਹੈ।'' ਸ਼੍ਰੀਮਤੀ ਵਾਡਰਾ ਨੇ ਕਿਹਾ,''ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ ਹੋਏ ਭਿਆਨਕ ਅੱਤਵਾਦੀ ਹਮਲੇ 'ਚ ਪੰਜ ਮਜ਼ਦੂਰਾਂ ਸਮੇਤ 6 ਨਾਗਰਿਕਾਂ ਦਾ ਕਤਲ ਬੇਹੱਦ ਨਿੰਦਣਯੋਗ ਹੈ। ਨਿਰਦੋਸ਼ ਨਾਗਰਿਕਾਂ ਨੂੰ ਮਾਰ ਕੇ ਆਮ ਲੋਕਾਂ 'ਚ ਹਿੰਸਾ ਅਤੇ ਡਰ ਫੈਲਾਉਣ ਵਰਗੀਆਂ ਕਾਰਵਾਈਆਂ ਮਨੁੱਖਤਾ ਵਿਰੁੱਧ ਅਪਰਾਧ ਹਨ। ਇਸ ਵਿਰੁੱਧ ਪੂਰਾ ਦੇਸ਼ ਇਕਜੁੱਟ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8