ਖੜਗੇ, ਰਾਹੁਲ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਜਿੱਤਣ ''ਤੇ ਟਰੰਪ ਨੂੰ ਦਿੱਤੀ ਵਧਾਈ
Wednesday, Nov 06, 2024 - 05:52 PM (IST)
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਡੋਨਾਲਡ ਟਰੰਪ ਦੀ ਜਿੱਤ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ। ਖੜਗੇ ਨੇ ਕਿਹਾ ਕਿ 'ਅਸੀਂ ਵਿਸ਼ਵ ਸ਼ਾਂਤੀ ਅਤੇ ਖੁਸ਼ਹਾਲੀ ਲਈ ਸੰਯੁਕਤ ਰਾਜ ਅਮਰੀਕਾ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਰੱਖਦੇ ਹਾਂ।' ਰਾਹੁਲ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਇਹ ਵੀ ਪੜ੍ਹੋ - ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, ਗ਼ਰੀਬ ਵਿਦਿਆਰਥੀਆਂ ਨੂੰ ਮਿਲਣਗੇ 10 ਲੱਖ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਦੂਜੀ ਵਾਰ ਦੇਸ਼ ਦੀ ਰਾਸ਼ਟਰਪਤੀ ਚੋਣ ਜਿੱਤ ਲਈ, ਜਿਸ ਨੂੰ ਅਮਰੀਕੀ ਇਤਿਹਾਸ ਵਿੱਚ ਕਿਸੇ ਵੀ ਨੇਤਾ ਦੀ ਸਭ ਤੋਂ ਵੱਡੀ ਸਿਆਸੀ ਵਾਪਸੀ ਕਿਹਾ ਜਾ ਰਿਹਾ ਹੈ। ਟਰੰਪ ਨੇ ਸਖ਼ਤ ਚੋਣਾਵੀਂ ਮੁਕਾਬਲੇ ਵਿਚ ਆਪਣੀ ਡੈਮੋਕਰੇਟਿਕ ਵਿਰੋਧੀ ਕਮਲਾ ਹੈਰਿਸ ਨੂੰ ਹਰਾਇਆ ਹੈ। ਖਰਗੇ ਨੇ ਐਕਸ 'ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ, 'ਭਾਰਤੀ ਰਾਸ਼ਟਰੀ ਕਾਂਗਰਸ ਦੀ ਤਰਫੋਂ ਅਸੀਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਚੋਣ ਜਿੱਤ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹਾਂ। ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਵਿਚਾਲੇ ਇਕ ਮਜ਼ਬੂਤ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਹੈ, ਜੋ ਲੰਬੇ ਸਮੇਂ ਤੋਂ ਸਾਂਝੀਆਂ ਜਮਹੂਰੀ ਕਦਰਾਂ-ਕੀਮਤਾਂ, ਸਾਂਝੇ ਹਿੱਤਾਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਨਜ਼ਦੀਕੀ ਸਬੰਧਾਂ 'ਤੇ ਆਧਾਰਿਤ ਹੈ।'
ਇਹ ਵੀ ਪੜ੍ਹੋ - ਨਹਿਰ 'ਚ ਡਿੱਗੀਆਂ ਚੱਪਲਾਂ ਕੱਢਣ ਦੇ ਚੱਕਰ 'ਚ ਵਾਪਰਿਆ ਭਾਣਾ, ਡੁੱਬਿਆ ਪੂਰਾ ਪਰਿਵਾਰ
ਉਹਨਾਂ ਕਿਹਾ ਕਿ ਅਸੀਂ ਵਿਸ਼ਵ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਸੰਯੁਕਤ ਰਾਜ ਅਮਰੀਕਾ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਰੱਖਦੇ ਹਾਂ। ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ, "ਡੋਨਾਲਡ ਟਰੰਪ, ਤੁਹਾਡੀ ਜਿੱਤ 'ਤੇ ਵਧਾਈ, ਅਮਰੀਕੀ ਰਾਸ਼ਟਰਪਤੀ ਦੇ ਰੂਪ ਵਿਚ ਤੁਹਾਡੇ ਦੂਜੇ ਕਾਰਜਕਾਲ ਵਿੱਚ ਸਫਲਤਾ ਲਈ ਸ਼ੁਭਕਾਮਨਾਵਾਂ।" ਉਹਨਾਂ ਨੇ ਕਿਹਾ, "ਕਮਲਾ ਹੈਰਿਸ ਨੂੰ ਉਸਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।"
ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8