ਮੱਲਿਕਾਰਜੁਨ ਖੜਗੇ ਨੂੰ ਮਿਲੇ ਸ਼ਿਵਕੁਮਾਰ, ਕਰਨਾਟਕ ’ਚ CM ਬਦਲਣ ਦੀਆਂ ਕਿਆਸ-ਅਰਾਈਆਂ ਤੇਜ਼
Friday, Dec 26, 2025 - 10:30 AM (IST)
ਬੈਂਗਲੁਰੂ (ਭਾਸ਼ਾ) - ਕਰਨਾਟਕ ਦੇ ਉਪ-ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਨੇ ਵੀਰਵਾਰ ਨੂੰ ਇੱਥੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦੀ ਬੈਠਕ ਨੂੰ ਸੂਬੇ ’ਚ ਮੁੱਖ ਮੰਤਰੀ ਅਹੁਦੇ ਲਈ ਚੱਲ ਰਹੇ ਸੱਤਾ ਸੰਘਰਸ਼ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਤੇ ਮੁੱਖ ਮੰਤਰੀ ਬਦਲਣ ਦੀਆਂ ਕਿਆਸ-ਅਰਾਈਆਂ ਤੇਜ਼ ਹੋ ਗਈਆਂ ਹਨ।
ਪੜ੍ਹੋ ਇਹ ਵੀ - ਕੜਾਕੇ ਦੀ ਠੰਡ 'ਚ ਸਕੂਲ ਜਾਣ ਦੀ ਥਾਂ DM ਦਫ਼ਤਰ ਪੁੱਜੀ ਕੁੜੀ! ਗੱਲਾਂ ਸੁਣ ਹਰ ਕੋਈ ਹੋ ਗਿਆ ਹੈਰਾਨ
ਸ਼ਿਵਕੁਮਾਰ ਨੇ ਹਾਲਾਂਕਿ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘‘ਉਨ੍ਹਾਂ ਨੇ ਕਿਸੇ ਵੀ ਰਾਜਨੀਤਕ ਮੁੱਦੇ ’ਤੇ ਚਰਚਾ ਨਹੀਂ ਕੀਤੀ ਅਤੇ ਕਾਂਗਰਸ ਵਰਕਿੰਗ ਕਮੇਟੀ ਦੀ 27 ਦਸੰਬਰ ਨੂੰ ਹੋਣ ਵਾਲੀ ਬੈਠਕ ਦੇ ਮੱਦੇਨਜ਼ਰ ਕੌਮੀ ਪ੍ਰਧਾਨ ਦੇ ਨਾਲ ਸਿਰਫ ਸੂਬਾ ਇਕਾਈ ਦੇ ਪ੍ਰਧਾਨ ਵਜੋਂ ਕੇਂਦਰ ਵੱਲੋਂ ਮਨਰੇਗਾ ਦੀ ਜਗ੍ਹਾ ਪਾਸ ਕੀਤੇ ਗਏ ਕਾਨੂੰਨ ਦੇ ਸਬੰਧ ’ਚ ਆਪਣੇ ਵਿਚਾਰ ਸਾਂਝੇ ਕੀਤੇ ਹਨ।” ਉਪ-ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੜਗੇ ਨਾਲ ਕਿਸੇ ਹੋਰ ਮੁੱਦੇ ’ਤੇ ਚਰਚਾ ਨਹੀਂ ਕੀਤੀ ਹੈ।
ਪੜ੍ਹੋ ਇਹ ਵੀ - ਅੱਜ ਤੋਂ ਹੀ ਬੰਦ ਸਾਰੇ ਸਕੂਲ! ਇਸ ਸੂਬੇ ਦੇ 1 ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
ਉਨ੍ਹਾਂ ਕਿਹਾ, ‘‘ਅਜਿਹਾ ਕਰਨ ਦੀ ਕੋਈ ਲੋੜ ਨਹੀਂ ਹੈ, ਮੈਂ ਅਜਿਹਾ ਨਹੀਂ ਕਰਾਂਗਾ, ਫਿਲਹਾਲ ਅਜਿਹੀ ਕੋਈ ਗੱਲ ਨਹੀਂ ਹੈ। ਸਿੱਧਰਮਈਆ ਅਤੇ ਮੈਂ ਕਿਹਾ ਹੈ ਕਿ ਅਸੀਂ ਹਾਈਕਮਾਂਡ ਦੇ ਫੈਸਲੇ ਦੀ ਪਾਲਣਾ ਕਰਦੇ ਹੋਏ ਕੰਮ ਕਰਾਂਗੇ ਅਤੇ ਅਸੀਂ ਇਸ ਦੇ ਲਈ ਵਚਨਬੱਧ ਹਾਂ।” ਸ਼ਿਵਕੁਮਾਰ ਤੋਂ ਪੁੱਛਿਆ ਗਿਆ ਕਿ ਕੀ ਉਹ ਪਾਰਟੀ ਵਰਕਰ ਬਣੇ ਰਹਿਣਗੇ? ਇਸ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਪਾਰਟੀ ਦੇ ਸਾਰੀ ਉਮਰ ਮੈਂਬਰ ਬਣੇ ਰਹਿਣਾ ਅਤੇ ਸੰਗਠਨ ਦੀ ਸੇਵਾ ਕਰਨਾ ਸੀ, ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਸਥਿਤੀ ’ਤੇ ਹੋਣ। ਉਨ੍ਹਾਂ ਕਿਹਾ, ‘‘ਅਹੁਦਾ ਭਾਵੇਂ ਕੋਈ ਵੀ ਹੋਵੇ, ਮੈਂ ਪਾਰਟੀ ਦਾ ਵਰਕਰ ਹਾਂ। ਮੈਂ ਪਾਰਟੀ ਵਰਕਰ ਅਤੇ ਪ੍ਰਧਾਨ ਦੋਵਾਂ ਦੇ ਤੌਰ ’ਤੇ ਪਾਰਟੀ ਦਾ ਝੰਡਾ ਲਹਿਰਾਇਆ ਹੈ।”
ਪੜ੍ਹੋ ਇਹ ਵੀ - ਸਾਵਧਾਨ: ਤੁਹਾਡੀ ਵੀ ਰੋਕੀ ਜਾ ਸਕਦੀ ਹੈ ਪੈਨਸ਼ਨ, ਜਾਣ ਲਓ ਨਵੇਂ ਨਿਯਮ
