ਥਰੂਰ ਨੂੰ ਪਛਾੜ ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ, ਮਿਲੀਆਂ 7 ਹਜ਼ਾਰ ਤੋਂ ਵੱਧ ਵੋਟਾਂ

Wednesday, Oct 19, 2022 - 01:59 PM (IST)

ਥਰੂਰ ਨੂੰ ਪਛਾੜ ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ, ਮਿਲੀਆਂ 7 ਹਜ਼ਾਰ ਤੋਂ ਵੱਧ ਵੋਟਾਂ

ਨਵੀਂ ਦਿੱਲੀ- ਕਾਂਗਰਸ ਨੂੰ ਆਖ਼ਰਕਾਰ ਆਪਣਾ ਨਵਾਂ ਪ੍ਰਧਾਨ ਮਿਲ ਗਿਆ ਹੈ। 80 ਸਾਲ ਦੇ ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਦੇ ਸ਼ਸ਼ੀ ਥਰੂਰ ਨੂੰ ਭਾਰੀ ਵੋਟਾਂ ਨਾਲ ਹਰਾਇਆ ਹੈ। ਖੜਗੇ ਨੂੰ 7897 ਵੋਟਾਂ ਮਿਲੀਆਂ, ਜਦੋਂ ਕਿ ਥਰੂਰ ਨੂੰ ਸਿਰਫ਼ 1072 ਵੋਟ ਮਿਲੇ। ਦੱਸ ਦੇਈਏ ਕਿ ਇਸ ਵਾਰ ਗਾਂਧੀ ਪਰਿਵਾਰ ਵਲੋਂ ਕੋਈ ਵੀ ਮੈਂਬਰ ਪ੍ਰਧਾਨ ਅਹੁਦੇ ਦੀ ਰੇਸ 'ਚ ਸ਼ਾਮਲ ਨਹੀਂ ਸੀ। ਅਜਿਹਾ ਪਿਛਲੇ 24 ਸਾਲਾਂ 'ਚ ਪਹਿਲੀ ਵਾਰ ਹੋਇਆ ਹੈ, ਜਦੋਂ ਗਾਂਧੀ ਪਰਿਵਾਰ ਦੇ ਬਾਹਰ ਦਾ ਕੋਈ ਨੇਤਾ ਪ੍ਰਧਾਨ ਅਹੁਦੇ ਤੱਕ ਪਹੁੰਚਿਆ ਹੈ। ਕਾਰਤੀ ਚਿਦਾਂਬਰਮ ਨੇ ਖੜਗੇ ਨੂੰ ਕਾਂਗਰਸ ਪ੍ਰਧਾਨ ਬਣਨ 'ਤੇ ਵਧਾਈ ਗਈ ਹੈ। ਉੱਥੇ ਹੀ ਥਰੂਰ ਨੇ ਕਿਹਾ ਕਿ ਆਖ਼ਰੀ ਫ਼ੈਸਲਾ ਖੜਗੇ ਦੇ ਪੱਖ 'ਚ ਰਿਹਾ, ਕਾਂਗਰਸ ਚੋਣਾਂ 'ਚ ਉਨ੍ਹਾਂ ਦੀ ਜਿੱਤ ਲਈ ਮੈਂ ਉਨ੍ਹਾਂ ਨੂੰ ਹਾਰਦਿਕ ਵਧਾਈ ਦੇਣਾ ਚਾਹੁੰਦਾ ਹਾਂ। 

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਨੇ 62 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

137 ਸਾਲਾਂ ਦੇ ਇਤਿਹਾਸ ’ਚ 6ਵੀਂ ਵਾਰ ਹੋਈ ਪ੍ਰਧਾਨ ਲਈ ਚੋਣ

ਕਾਂਗਰਸ ਪਾਰਟੀ ਦੇ 137 ਸਾਲਾਂ ਦੇ ਇਤਿਹਾਸ ’ਚ 6ਵੀਂ ਵਾਰ ਪ੍ਰਧਾਨ ਅਹੁਦੇ ਲਈ ਚੋਣ ਹੋਈ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਅਨੁਸਾਰ ਪ੍ਰਧਾਨ ਅਹੁਦੇ ਲਈ ਹੁਣ ਤੱਕ 1939, 1950, 1977, 1997 ਅਤੇ 2000 ’ਚ ਚੋਣਾਂ ਹੋਈਆਂ ਹਨ। ਪੂਰੇ 24 ਸਾਲਾਂ ਬਾਅਦ ਪ੍ਰਧਾਨ ਅਹੁਦੇ ਲਈ ਚੋਣ ਹੋਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News