ਕਾਂਗਰਸ ਪ੍ਰਧਾਨ ਖੜਗੇ ਨੂੰ ਰਾਸ਼ਟਰਪਤੀ ਮੁਰਮੂ ਵਲੋਂ ਆਯੋਜਿਤ ਰਾਤ ਦੇ ਭੋਜਨ ''ਚ ਨਹੀਂ ਮਿਲਿਆ ਸੱਦਾ

09/08/2023 10:29:35 AM

ਨਵੀਂ ਦਿੱਲੀ (ਏਜੰਸੀ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਜੋ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਨ ਨੂੰ ਸ਼ਨੀਵਾਰ ਨੂੰ ਰਾਸ਼ਟਰਪਤੀ ਵਲੋਂ ਆਯੋਜਿਤ ਰਾਤ ਦੇ ਭੋਜਨ ਲਈ ਸੱਦਾ ਨਹੀਂ ਦਿੱਤਾ ਗਿਆ ਹੈ। ਖੜਗੇ ਦਫ਼ਤਰ ਦੇ ਸੂਤਰਾਂ ਨੇ ਦੱਸਿਆ,''ਉਨ੍ਹਾਂ ਨੂੰ ਹੁਣ ਤੱਕ (ਸ਼ੁੱਕਰਵਾਰ ਸਵੇਰੇ) ਰਾਸ਼ਟਰਪਤੀ ਵਲੋਂ ਆਯੋਜਿਤ ਰਾਤ ਦੇ ਭੋਜਨ ਲਈ ਸੱਦਾ ਨਹੀਂ ਦਿੱਤਾ ਗਿਆ ਹੈ।''

ਇਹ ਵੀ ਪੜ੍ਹੋ : ਬਿਸਤਰ ਤੋਂ ਡਿੱਗੀ 160 ਕਿਲੋ ਦੀ ਬੀਮਾਰ ਔਰਤ, ਪਰਿਵਾਰ ਕੋਲੋਂ ਚੁੱਕੀ ਨਹੀਂ ਗਈ ਤਾਂ ਮੰਗੀ ਫਾਇਰ ਵਿਭਾਗ ਦੀ ਮਦਦ

ਬੁੱਧਵਾਰ ਨੂੰ ਕਾਂਗਰਸ ਦੇ ਇਕ ਸੂਤਰ ਨੇ ਕਿਹਾ ਸੀ ਕਿ ਰਾਸ਼ਟਰਪਤੀ ਵਲੋਂ ਆਯੋਜਿਤ ਰਾਤ ਦੇ ਭੋਜਨ ਲਈ ਕਈ ਮੰਤਰੀਆਂ ਅਤੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਖੜਗੇ ਨੂੰ ਸੱਦਾ ਨਹੀਂ ਭੇਜਿਆ ਗਿਆ। ਉਨ੍ਹਾਂ ਇਹ ਵੀ ਕਿਹਾ ਸੀ ਕਿ ਰਾਤ ਦੇ ਭੋਜਨ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਿਆ ਗਿਆ ਸੀ। ਜੀ-20 ਸਿਖਰ ਸੰਮੇਲਨ ਇਸ ਸਾਲ ਭਾਰਤ ਦੀ ਪ੍ਰਧਾਨਗੀ 'ਚ 9-10 ਸਤੰਬਰ ਨੂੰ ਨਵੀਂ ਦਿੱਲੀ 'ਚ ਆਯੋਜਿਤ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

DIsha

This news is Content Editor DIsha