ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ ''ਚ ਸ਼ਾਮਲ ਹੋਣਗੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ

06/09/2024 3:22:20 PM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਐਤਵਾਰ ਯਾਨੀ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣਗੇ। ਉਨ੍ਹਾਂ ਦੇ ਕਰੀਬੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਰਾਸ਼ਟਰਪਤੀ ਭਵਨ 'ਚ ਹੋਣ ਵਾਲੇ ਇਸ ਸਮਾਰੋਹ ਲਈ ਖੜਗੇ ਅਤੇ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਭੇਜਿਆ ਗਿਆ ਹੈ। ਖੜਗੇ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਉਹ ਸਮਾਰੋਹ 'ਚ ਸ਼ਾਮਲ ਹੋਣਗੇ। 

ਦੱਸਣਯੋਗ ਹੈ ਕਿ ਅੱਜ ਸ਼ਾਮ 7.15 ਵਜੇ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਰੋਹ ਦਾ ਆਯੋਜਨ ਰਾਸ਼ਟਰਪਤੀ ਭਵਨ 'ਚ ਹੋ ਰਿਹਾ ਹੈ। ਦੱਸ ਦੇਈਏ ਕਿ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਇਕੱਲੇ ਬਹੁਮਤ ਪ੍ਰਾਪਤ ਸੀ। ਹਾਲਾਂਕਿ ਇਸ ਵਾਰ ਵੀ ਉਹ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਪਰ ਉਸ ਦੀਆਂ ਸੀਟਾਂ ਦਾ ਅੰਕਰਾ 240 ਰਹਿ ਗਿਆ। ਲੋਕ ਸਭਾ 'ਚ ਬਹੁਮਤ ਦਾ ਅੰਕੜਾ 272 ਹੈ। ਨਰਿੰਦਰ ਮੋਦੀ ਨੂੰ ਆਪਣੇ ਤੀਜੇ ਕਾਰਜਕਾਲ 'ਚ ਗਠਜੋੜ ਸਰਕਾਰ ਦੀ ਲੀਡਰਸ਼ਿਪ ਕਰਨੀ ਹੈ। ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਨੂੰ 293 ਸੀਟਾਂ ਨਾਲ ਪੂਰਨ ਬਹੁਮਤ ਪ੍ਰਾਪਤ ਹੈ। ਤੇਲੁਗੂ ਦੇਸ਼ਮ ਪਾਰਟੀ (ਟੀਡੀਪੀ) ਅਤੇ ਜਨਤਾ ਦਲ (ਯੂ) 'ਚ ਸ਼ਾਮਲ ਹੋਰ 2 ਵੱਡੇ ਦਲ ਹੈ, ਜਿਨ੍ਹਾਂ ਕੋਲ 16 ਅਤੇ 12 ਲੋਕ ਸਭਾ ਸੀਟਾਂ ਹਨ। ਸਹੁੰ ਚੁੱਕਣ ਦੇ ਨਾਲ ਹੀ 73 ਸਾਲਾ ਨਰਿੰਦਰ ਮੋਦੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੀ ਲਗਾਤਾਰ ਤਿੰਨ ਵਾਰ ਪੀ.ਐੱਮ. ਬਣਨ ਦੀ ਉਪਲੱਬਧੀ ਦੀ ਬਰਾਬਰੀ ਕਰ ਲੈਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News