ਕਾਂਗਰਸ ਪ੍ਰਧਾਨ ਖੜਗੇ ਨੇ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

Wednesday, Jan 24, 2024 - 10:24 AM (IST)

ਕਾਂਗਰਸ ਪ੍ਰਧਾਨ ਖੜਗੇ ਨੇ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਆਸਾਮ 'ਚ ਪਾਰਟੀ ਆਗੂ ਰਾਹੁਲ ਗਾਂਧੀ ਅਤੇ 'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਰ ਲੋਕਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਦਖ਼ਲਅੰਦਾਜੀ ਕਰਨ। ਖੜਗੇ ਨੇ 23 ਜਨਵਰੀ ਦੀ ਤਾਰੀਖ਼ ਵਾਲੇ ਇਸ ਪੱਤਰ ਵਿਚ ਦਾਅਵਾ ਕੀਤਾ ਕਿ ਕਈ ਮੌਕਿਆਂ 'ਤੇ ਆਸਾਮ ਪੁਲਸ ਯੋਜਨਾਬੱਧ ਢੰਗ ਨਾਲ ਖੜ੍ਹੀ ਰਹੀ ਜਾਂ ਫਿਰ ਉਸ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਸੁਰੱਖਿਆ ਘੇਰੇ ਤੋੜਦੇ ਹੋਏ ਰਾਹੁਲ ਗਾਂਧੀ ਨੇੜੇ ਪਹੁੰਚਣ ਦਿੱਤਾ। ਖੜਗੇ ਮੁਤਾਬਕ ਤੌਰ 'ਤੇ ਸਬੂਤ ਉਪਲੱਬਧ ਹੋਣ ਦੇ ਬਾਵਜੂਦ ਹੁਣ ਤੱਕ ਕਿਸੇ ਵੀ ਸ਼ਰਾਰਤੀ ਅਨਸਰ ਦੀ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਕਈ ਮਾਮਲਿਆਂ 'ਚ ਜਾਂਚ ਸ਼ੁਰੂ ਨਹੀਂ ਹੋਈ।

PunjabKesari

ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਅਤੇ ਪੁਲਸ ਡਾਇਰੈਕਟਰ ਜਨਰਲ ਜੀ.ਪੀ. ਸਿੰਘ ਨੂੰ ਇਹ ਯਕੀਨੀ ਕਰਨ ਦੇ ਨਿਰਦੇਸ਼ ਦੇਣ ਕਿ ਅੱਗੇ ਅਜਿਹੀ ਕੋਈ ਘਟਨਾ ਨਾ ਹੋਵੇ, ਜਿਸ ਨਾਲ ਰਾਹੁਲ ਗਾਂਧੀ ਜਾਂ 'ਭਾਰਤ ਜੋੜੋ ਨਿਆਂ ਯਾਤਰਾ' 'ਚ ਸ਼ਾਮਲ ਹੋਰ ਕਿਸੇ ਮੈਂਬਰ ਨੂੰ ਗੰਭੀਰ ਸੱਟ ਪਹੁੰਚੇ। ਖੜਗੇ ਨੇ ਚਿੱਠੀ 'ਚ ਆਸਾਮ 'ਚ ਪਿਛਲੇ ਕੁਝ ਦਿਨਾਂ ਦੌਰਾਨ ਹੋਈਆਂ ਘਟਨਾਵਾਂ ਦਾ ਜ਼ਿਕਰ ਕੀਤਾ। ਆਸਾਮ ਪੁਲਸ ਨੇ ਹਿੰਸਾ 'ਚ ਸ਼ਾਮਲ ਹੋਣ ਦੇ ਦੋਸ਼ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾਵਾਂ ਖ਼ਿਲਾਫ਼ ਖ਼ੁਦ ਨੋਟਿਸ ਲੈਂਦੇ ਹੋਏ ਮੰਗਲਵਾਰ ਨੂੰ ਐੱਫ.ਆਈ.ਆਰ. ਦਰਜ ਕੀਤੀ। ਆਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ। ਰਾਹੁਲ ਦੀ ਅਗਵਾਈ ਵਾਲੀ 'ਭਾਰਤ ਜੋੜੋ ਨਿਆਂ ਯਾਤਰਾ' ਇਸ ਸਮੇਂ ਆਸਾਮ 'ਚ ਹੈ। ਹਿੰਸਾ ਦੀਆਂ ਘਟਨਾਵਾਂ ਉਸ ਸਮੇਂ ਹੋਈਆਂ, ਜਦੋਂ ਪਾਰਟੀ ਸਮਰਥਕਾਂ ਅਤੇ ਨੇਤਾਵਾਂ ਨੇ ਗੁਹਾਟੀ 'ਚ ਪ੍ਰਵੇਸ਼ ਕਰਨ ਦੀ ਕੋਸ਼ਿਸ਼ 'ਚ ਬੈਰੀਕੇਡ ਤੋੜ ਦਿੱਤੇ ਅਤੇ ਪੁਲਸ ਮੁਲਾਜ਼ਮਾਂ ਨਾਲ ਝੜਪ ਕੀਤੀ। ਗੁਹਾਟੀ ਦੇ ਪੁਲਸ ਕਮਿਸ਼ਨਰ ਦਿਗੰਤ ਬੋਰਾ ਨੇ ਦੱਸਿਆ ਕਿ ਇਸ ਝੜਪ 'ਚ ਚਾਰ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News